ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ

 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ

Chandigarh,19 May,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ (Election Commission of India) ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ,ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ,ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ,ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ।

ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ,ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ,ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ,ਉੱਥੇ ਹੀ ਖਡੂਰ ਸਾਹਿਬ (Khadur Sahib) ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ,ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ,ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ,ਹੁਸ਼ਿਆਰਪੁਰ ਤੋਂ  ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ,ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ।ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ,ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ,ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ,ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ,ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

 

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ