ਪਟਿਆਲਾ ਜ਼ਿਲ੍ਹੇ 'ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ

ਪਟਿਆਲਾ ਜ਼ਿਲ੍ਹੇ 'ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ

-ਡਿਪਟੀ ਕਮਿਸ਼ਨਰ ਵੱਲੋਂ ਕਿਰਤ ਵਿਭਾਗ ਨੂੰ ਹੋਰ ਲਾਭਪਾਤਰੀ ਕਿਰਤੀਆਂ ਨੂੰ ਰਜਿਸਟਰ ਕਰਨ ਲਈ ਲਗਾਤਾਰ ਕੈਂਪ ਲਗਾਉਣ ਦੀ ਹਦਾਇਤ

ਪਟਿਆਲਾ, 20 ਮਈ,2025:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੁਣ ਤੱਕ ਈ-ਸ਼੍ਰਮ ਸਕੀਮ ਅਧੀਨ 4 ਲੱਖ 76 ਹਜ਼ਾਰ 160 ਵਰਕਰ ਰਜਿਸਟਰਡ ਹੋਏ ਹਨ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਹੋਰ ਯੋਗ ਕਿਰਤੀਆਂ, ਜਿਹੜੇ ਕਿ ਅਸੰਗਠਿਤ ਹਨ, ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕਿਰਤ ਵਿਭਾਗ ਨੂੰ ਈ-ਸ਼੍ਰਮ ਰਜਿਸਟ੍ਰੇਸ਼ਨ ਦੇ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।

ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਕੇਂਦਰੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੀ ਇਸ ਅਹਿਮ ਸਕੀਮ ਈ-ਸ਼੍ਰਮ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਕਿਰਤੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੱਕ ਅਜਿਹੀ ਸਕੀਮ ਹੈ, ਜੋਕਿ ਅਸੰਗਠਿਤ ਕਿਰਤੀਆਂ ਦੀ ਭਲਾਈ ਲਈ ਬਣਾਈ ਗਈ ਹੈ, ਇਸ ਲਈ ਉਨ੍ਹਾਂ ਨੂੰ ਪੈਨਸ਼ਨ, ਦੁਰਘਟਨਾ ਬੀਮਾ, ਵਿਕਲਾਂਗਤਾ ਬੀਮਾ, ਹੁਨਰ ਵਿਕਾਸ ਟ੍ਰੇਨਿੰਗ ਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਦੇਣ ਲਈ ਅਹਿਮ ਹੈ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿਛਲੇ ਦਿਨਾਂ ਅੰਦਰ ਸੈਲਫ਼ ਰਜਿਸਟ੍ਰੇਸ਼ਨ ਮੋਬਾਇਲ ਰਾਹੀਂ ਅਤੇ ਸੀ.ਐਚ.ਸੀ. ਤੇ ਸੇਵਾ ਕੇਂਦਰਾਂ ਰਾਹੀਂ ਸਪੈਸ਼ਲ ਮੁਹਿੰਮ ਚਲਾਕੇ 4514 ਵਰਕਰ ਹੋਰ ਰਜਿਸਟਰਡ ਕਰਵਾਏ ਗਏ ਹਨ।

ਉਨ੍ਹਾਂ ਹੋਰ ਕਿਹਾ ਕਿ ਈ-ਸ਼੍ਰਮ ਅਧੀਨ ਅਨ ਆਰਗੇਨਾਈਜਡ ਵਰਕਰ, ਸਪੈਸ਼ਲ ਹੈਲਪ ਗਰੁੱਪ ਮੈਂਬਰਜ (ਨੈਸ਼ਨਲ ਰੂਰਲ ਲਾਇਵਲੀਹੁਡ/ਨੈਸ਼ਨਲ ਅਰਬਨ ਲਾਇਵਲੀਹੁਡ ਮਿਸ਼ਨ), ਸਟਰੀਟ ਵੈਂਡਰਜ਼, ਰਿਕਸ਼ਾ ਚਾਲਕ, ਉਸਾਰੀ ਕਿਰਤੀ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਵਰਕਰਜ, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਜ਼, ਖੇਤੀਬਾੜੀ ਲੇਬਰ, ਫ਼ਿਸ਼ਰਮੈਨ ਅਤੇ ਭੱਠਾ ਵਰਕਰਜ਼ ਵੀ ਰਜਿਸਟਰਡ ਹੋ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਜਾਂ ਆਲੇ-ਦੁਆਲੇ ਅਜਿਹਾ ਕੋਈ ਕਿਰਤੀ ਹੈ, ਜੋ ਅਜੇ ਇਸ ਸਕੀਮ ਤੋਂ ਵਾਂਝਾ ਹੈ, ਉਸਨੂੰ ਈ-ਸ਼੍ਰਮ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਉਸਦੀ ਮਦਦ ਕੀਤੀ ਜਾਵੇ।

********

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ