ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ - ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ - ਡਿਪਟੀ ਕਮਿਸ਼ਨਰ

ਮੋਗਾ, 14 ਜੂਨ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 4 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਸਮੁੱਚੀ ਮੁਹਿੰਮ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨਿਗਰਾਨੀ ਕਰਨਗੇ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ ਮੌਨਸੂਨ ਸੀਜ਼ਨ ਦੌਰਾਨ ਬੂਟੇ ਲਗਾਏ ਜਾ ਸਕਦੇ ਹਨ। ਇਹ ਸੂਚੀਆਂ 19 ਜੂਨ 2024 ਤੱਕ ਭੇਜਣ ਲਈ ਕਿਹਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਕੁੱਲ 4 ਲੱਖ ਬੂਟਿਆਂ ਵਿੱਚੋਂ 1.50 ਲੱਖ ਬੂਟੇ ਜੰਗਲਾਤ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਲਗਾਏ ਜਾਣਗੇ ਜਦਕਿ ਬਾਕੀ ਬੂਟੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਜਿਆਦਾਤਰ ਬੂਟੇ ਮਗਨਰੇਗਾ ਰਾਹੀਂ ਲਗਵਾਏ ਜਾਣ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਵਣ ਪਾਲ ਅਧਿਕਾਰੀ ਸ੍ਰੀ ਨਰੇਸ਼ ਮਹਾਜਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗੀ ਅਤੇ ਹੋਰ ਨਰਸਰੀਆਂ ਵਿੱਚ 11 ਲੱਖ ਬੂਟੇ ਤਿਆਰ ਕੀਤੇ ਗਏ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ, ਐਸ.ਡੀ.ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ ਧਰਮਕੋਟ ਸ੍ਰ ਜਸਪਾਲ ਸਿੰਘ ਬਰਾੜ, ਐੱਸ ਪੀ ਸਥਾਨਕ ਸ੍ਰ ਗੁਰਸ਼ਰਨ ਸਿੰਘ ਸੰਧੂ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ