1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ 1076 ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ 2023 ਤੋਂ ਲੈ ਕੇ ਹੁਣ ਤੱਕ ਕਰੀਬ 1500 ਲਾਭਪਾਤਰੀ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾਵਿਧਵਾਅੰਗਹੀਣ ਅਤੇ ਆਸ਼ਰਿਤ ਪੈਨਸ਼ਨਆਮਦਨ ਸਰਟੀਫਿਕੇਟਹਲਫੀਆਂ ਬਿਆਨਭਾਰ ਰਹਿਤ ਸਰਟੀਫਿਕੇਟਜ਼ਮ੍ਹਾਂਬੰਦੀ ਕਢਵਾਉਣ ਸਬੰਧੀਜਮੀਨ ਦੀ ਨਿਸ਼ਾਨਦੇਹੀਜਨਮ ਸਰਟੀਫਿਕੇਟਮੌਤ ਸਰਟੀਫਿਕੇਟਐਸ.ਸੀ.ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੁਮਾਂਇੰਦੇ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ  ਲਾਹਾ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ