ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਜੰਡਿਆਲਾ/ਅੰਮ੍ਰਿਤਸਰ, 25 ਮਾਰਚ (          ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ `ਤੇ ਚੱਲ ਰਿਹਾ ਹੈ ਅਤੇ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਹੈ ਅਤੇ ਇਹ ਸੜਕ ਬਹੁਤ ਵਧੀਆ ਢੰਗ ਨਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ 5 ਸਾਲ ਤੱਕ ਉਸ ਸੜਕ ਦੀ ਦੇਖਰੇਖ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਸਮੇਂ ਤੋਂ ਪਹਿਲਾਂ ਇਹ ਸੜਕ ਟੁੱਟੇਗੀ ਤਾਂ ਉਸ ਨੂੰ ਠੇਕੇਦਾਰ ਵੱਲੋਂ ਬਣਾਇਆ ਜਾਵੇਗਾ।

 

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਆਸ-ਪਾਸ ਕੋਈ ਸੜਕ ਬਣ ਰਹੀ ਹੈ ਤਾਂ ਉਹ ਇਸ ਦੀ ਕੁਆਲਟੀ ਦਾ ਜ਼ਰੂਰ ਧਿਆਨ ਰੱਖਣ। ਜੇਕਰ ਕਿਸੇ ਨੂੰ ਸੜਕ ਦੀ ਗੁਣਵਤਾ ਵਿੱਚ ਕੋਈ ਕਮੀਂ ਲੱਗੇ ਤਾਂ ਉਹ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਜਾਂ ਆਪਣੇ ਵਿਧਾਇਕ ਦੇ ਧਿਆਨ ਵਿੱਚ ਲਿਆ ਸਕਦੇ ਹਨ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੜਕਾਂ ਦੀ ਗੁਣਵਤਾ ਨੂੰ ਚੈੱਕ ਕਰਨ ਲਈ ਫਲਾਇੰਗ ਸੁਕੈਅਡ ਗਠਿਤ ਕੀਤਾ ਗਿਆ ਹੈ ਜੋ ਸਮੇਂ-ਸਮੇਂ ਸੜਕਾਂ ਦੀ ਕੁਆਲਟੀ ਚੈੱਕ ਕਰਦਾ ਹੈ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਵਿਭਾਗੀ ਤੌਰ `ਤੇ ਅਜਿਹੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

 

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2026 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ। 

Advertisement

Latest News

ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ
*ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ...
ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬਲਾਕ ਸੰਮਤੀ ਦਾ ਚੇਅਰਮੈਨ ਨਿਯੁਕਤ ਹੋਣ ਤੇ ਦਿਲਬਾਗ ਨੰਦਾ ਨੂੰ ਦਿੱਤੀ ਵਧਾਈ
ਮੇਰਾ ਯੁਵਾ ਭਾਰਤ ਵੱਲੋਂ ਛੇ ਰੋਜ਼ਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਆਗਾਜ਼
ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ
ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ
ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ