467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ

467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ

*467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ*

*ਚੰਡੀਗੜ੍ਹ, 5 ਜਨਵਰੀ 2026* ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ।

ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਾ ਸਿਰਫ਼ ਨੀਤੀਆਂ ਬਣਾ ਰਹੀ ਹੈ, ਸਗੋਂ ਟੁੱਟੇ ਪਰਿਵਾਰਾਂ ਦੇ ਸੁਪਨਿਆਂ ਨੂੰ ਦੁਬਾਰਾ ਜੋੜ ਵੀ ਰਹੀ ਹੈ। ਕਰੋੜਾਂ ਰੁਪਏ ਦਾ ਬਜਟ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।"

Advertisement

Latest News

ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ
Patiala,04,March,2026,(Azad Soch News):-  ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ...
ਹਰਿਆਣਾ ਸਰਕਾਰ ਨੇ ਅੱਤਵਾਦ ਵਿਰੁੱਧ ਲੜਨ ਲਈ ਐਂਟੀ ਟੈਰਰਿਸਟ ਸਕਵਾਡ (ATS) ਦਾ ਅੰਤਿਮ ਢਾਂਚਾ ਤਿਆਰ ਕੀਤਾ ਹੈ
ਮੁੱਲਾਂਪੁਰ ਸਟੇਡੀਅਮ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਟੈਸਟ ਮੈਚ ਹੋਵੇਗਾ
Mobile Tech News: Oppo Find X9 Ultra ਵਿੱਚ ਮਿਲ ਸਕਦਾ ਹੈ 200 ਮੈਗਾਪਿਕਸਲ ਪੈਰੀਸਕੋਪ ਟੈਲੀਫੋਟੋ ਕੈਮਰਾ, ਜਲਦੀ ਹੀ ਲਾਂਚ ਦੀ ਤਿਆਰੀ
ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਹਮਲਿਆਂ ਦੇ ਜਵਾਬ ਵਿੱਚ 500 ਤੋਂ ਵੱਧ ਮਿਜ਼ਾਈਲਾਂ ਅਤੇ 2,000 ਤੋਂ ਵੱਧ ਡਰੋਨ ਚਲਾਏ ਹਨ
ਨਿੱਕੇ ਸਿੱਧੂ ਨੇ ਵੱਡੇ ਬਾਈ ਦੀ ਫੋਟੋ ਫੜ੍ਹ ਕੇ ਮਨਾਈ ਹੋਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦਾ ਭਾਰਤ ਵਿੱਚ ਆਪਣੇ ਸਰਕਾਰੀ ਦੌਰੇ 'ਤੇ ਸਵਾਗਤ ਕੀਤਾ