ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ, 28 ਮਾਰਚ :

                   ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।

                  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।

                     ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ।

                     ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ।

                     ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ।

                         ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ