ਪੰਜਾਬ ਸਰਕਾਰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ

ਪੰਜਾਬ ਸਰਕਾਰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ

Chandigarh, 26,September, 2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ,ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਪੱਸ਼ਟ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ।

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ