ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ
By Azad Soch
On
Patiala,10,OCT,2024,(Azad Soch News):- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ,ਪੰਜਾਬ ਪੁਲਿਸ (Punjab Police) ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ,ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ,ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ,ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ (Punjab Police) ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ,ਹੁਣ ਸਰਕਾਰ ਨੇ ਪੁਲਿਸ ਵਿਭਾਗ (Police Department) ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।
Latest News
'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
12 Dec 2024 21:17:50
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...