ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 


ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼