ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ

ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ

New Delhi,04,MARCH,2025,(Azad Soch News):-   ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਨੇ ਵੱਡਾ ਫੈਸਲਾ ਸੁਣਾਇਆ ਹੈ,ਅਦਾਲਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ 17 ਮਾਰਚ, 2025 ਨੂੰ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ,ਇਹ ਫੈਸਲਾ ਮੰਗਲਵਾਰ, 4 ਮਾਰਚ, 2025 ਨੂੰ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਸੁਣਾਇਆ,ਸੁਪਰੀਮ ਕੋਰਟ (Supreme Court) ਦੇ ਤਾਜ਼ਾ ਆਦੇਸ਼ਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ 'ਤੇ SIT ਅੱਗੇ ਹਾਜ਼ਰ ਹੋਣਾ ਹੋਵੇਗਾ,ਸੁਣਵਾਈ ਦੌਰਾਨ ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਨੂੰ ਧਿਆਨ ਸੁਣਿਆ,ਬਚਾਅ ਪੱਖ ਨੇ ਦਾਅਵਾ ਕੀਤਾ ਸੀ ਕਿ ਇਹ ਮਾਮਲਾ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ, ਜਦਕਿ ਸਰਕਾਰੀ ਵਕੀਲ ਨੇ ਜ਼ੋਰ ਦੇ ਕੇ ਕਿਹਾ ਕਿ ਜਾਂਚ ਨੂੰ ਤਰਕਸੰਗਤ ਢੰਗ ਨਾਲ ਅੱਗੇ ਵਧਾਉਣ ਲਈ ਬਿਕਰਮ ਮਜੀਠੀਆ ਦੀ ਹਾਜ਼ਰੀ ਜ਼ਰੂਰੀ ਹੈ,ਅਦਾਲਤ ਨੇ ਸਰਕਾਰੀ ਪੱਖ ਦੀ ਦਲੀਲ ਨੂੰ ਸਵੀਕਾਰ ਕਰਦੇ ਹੋਏ ਇਹ ਆਦੇਸ਼ ਜਾਰੀ ਕੀਤਾ,ਇਸ ਫੈਸਲੇ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ ਅਤੇ ਬਿਕਰਮ ਮਜੀਠੀਆ ਨਿਰਧਾਰਤ ਸਮੇਂ 'ਤੇ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ,ਇਹ ਮਾਮਲਾ ਪਿਛਲੇ ਕਈ ਸਾਲਾਂ ਤੋਂ ਸੁਰਖੀਆਂ ਵਿੱਚ ਰਿਹਾ ਹੈ। 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ