ਮਲੋਟ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ

ਮਲੋਟ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 1.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮਲੋਟ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ

ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੂਰੇ ਪਾਰਦਰਸ਼ੀ ਢੰਗ ਨਾਲ ਪ੍ਰੋਜੈਕਟ ਨੇਪਰੇ ਚਾੜ੍ਹਨੇ ਬਣਾਏ ਜਾਣਗੇ ਯਕੀਨੀ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਜੂਨ,2025:- ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਦੇ ਵਿਧਾਇਕ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਿਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ।

ਇਸ ਮੌਕੇ ਪਰਮਜੀਤ ਗਿੱਲ (ਦਫ਼ਤਰ ਇੰਚਾਰਜ਼), ਸ਼ਹਿਰੀ ਪ੍ਰਧਾਨ ਗਗਨ ਔਲਖ, ਹਰਮੇਲ ਸੰਧੂ ਐਮ.ਸੀ., ਜਸਦੇਵ ਸੰਧੂ ਐਮ.ਸੀ., ਗੁਰਮੀਤ ਸਿੰਘ ਚਿੰਟੂ ਵਿਰਦੀ, ਸੁਰਜੀਤ ਮਹਿੰਦੀ, ਸਰਪੰਚ ਗੁਰਬਾਜ ਸੇਖੋ, ਨੀਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ,ਨਿੱਜੀ ਸਕੱਤਰ ਸਿੰਦਰਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646