ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

 

 

ਚੰਡੀਗੜ੍ਹ 2 ਸਤੰਬਰ, 2025:- 

                         ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ।

 

 

                         "ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ।

 

 

                       ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।"

 

 

                     ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ

 

 

 

 

                   ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ ਹੜ ਦੇ ਪਾਣੀ ਦਾ ਪੱਧਰ ਘਟੇਗਾ ਤਾਂ ਸਾਡਾ ਧਿਆਨ ਸਾਬਣ, ਡਿਟਰਜੈਂਟ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮੱਛਰਦਾਨੀਆਂ ਪ੍ਰਦਾਨ ਕਰਨ ‘ਤੇ ਹੋਵੇਗਾ, ਕਿਉਂਕਿ ਪਾਣੀ ਘੱਟਣ ਤੋਂ ਬਾਅਦ ਮਹਾਂਮਾਰੀਆਂ ਦੇ ਫੈਲਣ ਦਾ ਖ਼ਤਰਾ ਬਣਦਾ ਹੈ ਜੋ ਹੜ੍ਹ ਨਾਲੋਂ ਵੀ ਗੰਭੀਰ ਹੋ ਸਕਦਾ ਹੈ।"

 

 

                              ਡੇਰਾ ਬਾਬਾ ਨਾਨਕ ਵਿੱਚ ਸੇਵਾਦਾਰਾਂ ਦੇ ਅਨੁਸਾਰ, ਯੂਨਾਈਟਿਡ ਸਿੱਖ ਵੱਲੋਂ ਡੀਫਾਗਿੰਗ ਮਸ਼ੀਨਾਂ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਮੱਛਰਾਂ ਅਤੇ ਹੋਰ ਕੀੜਿਆਂ ਦੇ ਪੈਦਾ ਹੋਣ ਨੂੰ ਰੋਕਣ ਲਈ ਛਿੜਕਾਅ ਕੀਤਾ ਜਾ ਸਕੇ।

 

 

                              ਸਰਦਾਰ ਅਮ੍ਰਿਤਪਾਲ ਸਿੰਘ ਅਨੁਸਾਰ, ਯੂਨਾਈਟਿਡ ਸਿੱਖਸ ਦੇ ਸੰਸਾਰ ਭਰ ਵਿੱਚ ਕੰਮ ਕਰ ਰਹੇ ਸਾਰੇ ਗਰੁੱਪ ਪੰਜਾਬ ਅਤੇ ਪੰਜਾਬੀਆਂ ਦੀ ਸਹਾਇਤਾ ਲਈ ਸਰਗਰਮ ਹਨ। ਉਹ ਕਹਿੰਦੇ ਹਨ, "ਸਾਡੇ ਜ਼ਿਆਦਾਤਰ ਸੇਵਾਦਾਰ ਸਿੱਖ ਅਤੇ ਪੰਜਾਬੀ ਹਨ ਜੋ ਦੁਨੀਆ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਦੇ ਸਮੇਂ ਮਨੁੱਖਤਾ ਦੀ ਸਹਾਇਤਾ ਲਈ ਤਤਪਰ ਰਹਿੰਦੇ ਹਨ ਅਤੇ ਪੰਜਾਬ ਉਨ੍ਹਾਂ ਵਾਸਤੇ ਹਮੇਸ਼ਾਂ ਹੀ ਸਿਰਮੌਰ ਰਹਿੰਦਾ ਹੈ।"

 

 

                        ਸਰਦਾਰ ਅਮ੍ਰਿਤਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ, "ਸਾਡੇ ਕੋਲ ਕਿਸਾਨਾਂ ਦੀ ਸਹਾਇਤਾ ਲਈ ਯੋਜਨਾ ਅਤੇ ਸਮੱਗਰੀ ਤਿਆਰ ਹੈ। ਪਾਣੀ ਪੂਰੀ ਤਰ੍ਹਾਂ ਘਟਣ ਤੋਂ ਬਾਅਦ ਅਸੀਂ ਖੇਤਾਂ ਦੀ ਸਫ਼ਾਈ (ਡੀ-ਸਿਲਟਿੰਗ) ਲਈ ਡੀਜ਼ਲ ਅਤੇ ਰੱਬੀ ਫ਼ਸਲਾਂ ਦੇ ਬੀਜ ਪ੍ਰਦਾਨ ਕਰਾਂਗੇ।"

Advertisement

Latest News

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਸਏਐਸ ਨਗਰ (ਮੋਹਾਲੀ); 2 ਮਈ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ