ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ

ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ

ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ।
 
ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਦਾ ਹੈ।
 
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਇਕੱਠੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਸ਼ੱਕੀ ਸਰਗਰਮੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕੀਤਾ। ਸਾਰੇ ਹਿਰਾਸਤ ਵਿੱਚ ਲਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
 
ਪੁਲਿਸ ਦੀ ਇਸ ਵੱਡੀ ਕਾਰਵਾਈ ਨਾਲ ਇਲਾਕੇ ਵਿੱਚ ਸਰਗਰਮ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿੱਚ ਹੜਕੰਪ ਮਚ ਗਿਆ ਹੈ, ਜਦਕਿ ਆਮ ਲੋਕਾਂ ਨੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ।
 
ਡੀਆਈਜੀ ਰੂਪਨਗਰ ਰੇਂਜ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ। 
 
ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਵੱਲੋਂ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਖ਼ਬਰ ਜਾਂ ਅਫ਼ਵਾਹ ਤੋਂ ਦੂਰ ਰਹਿਣ ਅਤੇ ਹਰ ਜਾਣਕਾਰੀ ਨੂੰ ਪੁਸ਼ਟੀ ਕਰਨ ਤੋਂ ਬਾਅਦ ਹੀ ਪ੍ਰਸਾਰਿਤ ਕੀਤਾ ਜਾਵੇ। ਬਿਨਾ ਤਸਦੀਕ ਕੀਤੀਆਂ ਖ਼ਬਰਾਂ ਸਾਂਝੀਆਂ ਕਰਨ ਤੋਂ ਪਰਹੇਜ਼ ਕੀਤਾ ਜਾਵੇ ਤਾਂ ਜੋ ਸਮਾਜ ’ਚ ਗਲਤ ਫ਼ਹਿਮੀ ਨਾ ਫੈਲੇ।
 
ਅੱਜ ਦੀ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ। ਇਸ ਤੋਂ ਇਲਾਵਾ 87 ਚਲਾਨ ਤੇ 01 ਭਗੌੜਾ ਵਿਅਕਤੀ ਵੀ ਗ੍ਰਿਫ਼ਤਾਰ ਕੀਤਾ ਗਿਆ।
 
ਐੱਸਐੱਸਪੀ ਰੂਪਨਗਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ-ਵਿਵਸਥਾ ਕਾਇਮ ਰੱਖਣ ’ਚ ਪੁਲਿਸ ਦਾ ਸਹਿਯੋਗ ਕਰਨ, ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ। ਜੇ ਕਿਸੇ ਵਿਅਕਤੀ ਕੋਲ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
 
ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐਸਪੀ ਜਤਿੰਦਰ ਚੌਹਾਨ, ਡੀਐਸਪੀ ਰਾਜਪਾਲ ਸਿੰਘ ਗਿੱਲ, ਡੀਐਸਪੀ ਗੱਬਰ ਸਿੰਘ, ਡੀਐਸਪੀ ਕੁਲਭੂਸ਼ਨ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸੰਨੀ ਖੰਨਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। 

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ