ਕੌਮੀ ਲੋਕ ਅਦਾਲਤ ਵਿੱਚ 7555 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ
By Azad Soch
On
ਫਿਰੋਜ਼ਪੁਰ 14 ਸਤੰਬਰ, 2024 —
ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿੱਚ ਸਾਰੇ ਬੈਂਚ ਦੇ ਪ੍ਰਸਾਇਡਿੰਗ ਅਫਸਰਾਂ, ਮੈਬਰਾਂ ਅਤੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਆਮ ਜਨਤਾ ਲਈ ਵੀ ਪੀਣ ਵਾਲੇ ਪਾਣੀ, ਚਾਹ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ। ਅੰਤ ਵਿੱਚ ਜੱਜ ਸਾਹਿਬ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਮਿਤੀ 14.12.2024 ਨੂੰ ਫਿਰ ਇਸੇ ਤਰ੍ਹਾਂ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।
Tags:
Related Posts
Latest News
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
09 Oct 2024 21:08:34
New Delhi,09 OCT,2024,(Azad Soch News):- ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ...