ਸ਼ਾਮ 7:58 'ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ

ਸ਼ਾਮ 7:58 'ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ

ਹੁਸ਼ਿਆਰਪੁਰ, 30 ਮਈ :
        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ ਡਰਿੱਲ ਇਕ ਰੂਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਚਣਾ ਅਤੇ ਮਜ਼ਬੂਤ ਕਰਨਾ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਸ਼ਾਮ 7:58 ਵਜੇ ਪੂਰੇ ਜ਼ਿਲ੍ਹੇ ਵਿਚ ਸਾਇਰਨ ਵਜਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮੌਕ ਡਰਿੱਲ ਸ਼ੁਰੂ ਹੋਣ ਦਾ ਸੰਕੇਤ ਮਿਲੇਗਾ। ਇਸ ਉਪਰੰਤ ਸ਼ਾਮ 8 ਵਜੇ ਤੋਂ ਲੈ ਕੇ 8:15 ਵਜੇ ਤੱਕ ਪੂਰਨ ਬਲੈਕਆਉਟ ਰਹੇਗਾ। ਇਸ ਦੌਰਾਨ ਪੂਰੇ ਸ਼ਹਿਰ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਦਿਨ ਵੇਲੇ ਦਸੂਹਾ ਵਿਚ ਸੰਕਟਕਾਲੀਨ ਸਥਿਤੀ ਸਬੰਧੀ ਅਭਿਆਸ ਵੀ ਕੀਤਾ ਜਾਵੇਗਾ।
     ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਹਿਜ਼ ਇਕ ਪੂਰਵ ਨਿਯੋਜਿਤ ਅਭਿਆਸ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਮੌਕ ਡਰਿੱਲ ਵਿਚ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣਾ ਚਾਹੀਦਾ ਹੈ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਘਰਾਂ ਦੇ ਇਨਵਰਟਰ ਤੇ ਜਨਰੇਟਰ ਬੰਦ ਰੱਖਣ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਇਨ੍ਹਾਂ ਨੂੰ ਚਾਲੂ ਰੱਖਣਾ ਪਵੇ, ਤਾਂ ਯਕੀਨੀ ਬਣਾਉਣ ਕਿ ਲਾਈਟ ਦੀ ਰੋਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਲਰ ਲਾਈਟਾਂ, ਸੀ.ਸੀ.ਟੀ.ਵੀ ਦੀਆਂ ਲਾਈਟਾਂ ਅਤੇ ਕਮਰਸ਼ੀਅਲ ਸਾਈਨ ਬੋਰਡਾਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।
      ਉਨ੍ਹਾਂ ਵਪਾਰ ਮੰਡਲ, ਦੁਕਾਨਦਾਰਾਂ, ਬੈਂਕਾਂ, ਏ.ਟੀ.ਐਮ ਕੇਂਦਰਾਂ ਅਤੇ ਮੋਬਾਇਲ ਟਾਵਰ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਾਰੇ ਬਾਹਰੀ ਅਤੇ ਆਟੋਮੈਟਿਕ ਲਾਈਟਿੰਗ ਸਿਸਟਮ ਬੰਦ ਰੱਖਣ ਤਾਂ ਜੋ ਪੂਰਨ ਹਨੇਰਾ ਯਕੀਨੀ ਬਣਾਇਆ ਜਾ ਸਕੇ।
ਸਿਵਲ ਡਿਫੈਂਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਜਿਕ ਸੰਗਠਨ, ਸਵੈ-ਸੇਵੀ ਸੰਸਥਾਵਾਂ ਜਿਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਹੈ, ਉਨ੍ਹਾਂ ਨੂੰ ਇਸ ਵਾਰ ਵੀ ਮੋਹਰੀ ਹਿੱਸੇਦਾਰੀ ਦੀ ਅਪੀਲ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਕ ਡਰਿੱਲ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਮੁਸਤੈਦ ਰਹਿਣਾ ਹੋਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਲਈ ਤਤਪਰ ਯਕੀਨੀ ਬਣਾਇਆ ਜਾ ਸਕੇ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਆਰ.ਟੀ.ਓ ਸੰਜੀਵ ਕੁਮਾਰ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ