‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 77 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,746 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 516 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 117 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 590 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 93  ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Tags:

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ