‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ


ਚੰਡੀਗੜ੍ਹ, 23 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 76270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 83 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 12,958 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 473 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 118 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 526 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 80 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Related Posts

Advertisement

Latest News

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ...
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ