9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

ਫਾਜ਼ਿਲਕਾ, 12 ਅਪ੍ਰੈਲ
ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ ਜਮਾਂ ਕਰਵਾਉਣ ਸਬੰਧੀ ਬਣੀ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਹੋਈ। ਇਸ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਹਾਜਰ ਸਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼  ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਕੁੱਲ ਹਥਿਆਰ ਹਨ ਅਤੇ ਇੰਨ੍ਹਾਂ ਵਿਚੋਂ 9171 ਲੋਕਾਂ ਨੇ ਆਪਣੇ ਹਥਿਆਰ ਜਮਾਂ ਕਰਵਾ ਦਿੱਤੇ ਹਨ। ਉਨ੍ਹਾਂ ਨੇਕਿਹਾ ਕਿ ਇਸ ਤੋਂ ਬਿਨ੍ਹਾਂ 25 ਲੋਕਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਦੀ ਸੁਰੱਖਿਆ ਸਥਿਤੀ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਥਾਣੇ ਜਾਂ ਮਾਨਤਾ ਪ੍ਰਾਪਤ ਅਸਲਾ ਡੀਲਰ ਕੋਲ ਜਮਾਂ ਕਰਵਾ ਦੇਣ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਸਾਂਤੀਪੂਰਵਕ ਮੁਕੰਮਲ ਕਰਨ ਲਈ ਸਾਰੀਆਂ ਅਗੇਤੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਕੋਈ ਵਿਸੇਸ਼ ਜਰੂਰਤ ਹੋਵੇ ਤਾਂ ਅਜਿਹਾ ਅਸਲਾ ਧਾਰਕ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਕੀ ਲੋਕ ਬਿਨ੍ਹਾਂ ਦੇਰੀ ਹਥਿਆਰ ਜਮਾਂ ਕਰਵਾ ਦੇਣ।
Tags:

Advertisement

Latest News

ਗਰਭਵਤੀ ਔਰਤਾਂ ਦੀ ਮੌਤ ਦਰ ’ਚ ਕਮੀ ਲਿਆਉਣ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ ਗਰਭਵਤੀ ਔਰਤਾਂ ਦੀ ਮੌਤ ਦਰ ’ਚ ਕਮੀ ਲਿਆਉਣ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ
ਮਾਨਸਾ, 08 ਮਈ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਹਫ਼ਤੇ ਸਮੀਖਿਆ ਮੀਟਿੰਗ ਕੀਤੀ...
ਜ਼ਿਲ੍ਹੇ ’ਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ
ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
IPL ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ
Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ