933 ਲੱਖ ਰੁਪਏ ਨਾਲ 2320 ਹੈਕਟੇਅਰ ਤੱਕ ਪਾਈਪ ਨਾਲ ਪਹੁੰਚੇਗਾ ਸਿੰਚਾਈ ਲਈ ਪਾਣੀ

933 ਲੱਖ ਰੁਪਏ ਨਾਲ 2320 ਹੈਕਟੇਅਰ ਤੱਕ ਪਾਈਪ ਨਾਲ ਪਹੁੰਚੇਗਾ ਸਿੰਚਾਈ ਲਈ ਪਾਣੀ

ਫਾਜਿਲਕਾ, 2 ਜੂਨ
 ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤ ਤੱਕ ਸਿੰਚਾਈ ਲਈ ਪਾਣੀ ਪੁੱਜਦਾ ਕਰਨ ਦੇ ਉਦੇਸ਼ ਨਾਲ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਅਜਿਹੀਆਂ ਪਾਈਪਲਾਈਨ ਪਾਉਣ ਦੇ 29 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਹਨਾਂ ਪ੍ਰੋਜੈਕਟਾਂ ਤੇ 923 ਲੱਖ ਰੁਪਏ ਖਰਚ ਆਵੇਗਾ ਅਤੇ ਇਸ ਨਾਲ 2320 ਹੈਕਟੇਅਰ ਰਕਬੇ ਨੂੰ ਸਿੰਚਾਈ ਮਿਲੇਗੀ। ਉਹਨਾਂ ਨੇ ਕਿਹਾ ਕਿ ਪਾਈਪਲਾਈਨ ਨਾਲ ਪਾਣੀ ਦੀ ਸਪਲਾਈ ਦੇਣ ਨਾਲ ਪਾਣੀ ਦੀ ਸੀਪੇਜ ਨਹੀਂ ਹੁੰਦੀ ਅਤੇ ਸਰੋਤ ਤੋਂ ਆਖਰੀ ਕਿਆਰੇ ਤੱਕ ਪਾਣੀ ਦੀ ਬੂੰਦ ਬੂੰਦ ਪਹੁੰਚ ਜਾਂਦੀ ਹੈ।
ਮੰਡਲ ਭੂਮੀ ਰੱਖਿਆ ਅਫਸਰ ਗੁਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਜਿੱਥੇ ਮੋਘੇ ਦੇ ਕੇਸ ਹਨ ਉੱਥੇ 100 ਫੀਸਦੀ ਅਤੇ ਟਿਊਬ ਵੈਲ ਕੇਸਾਂ ਲਈ 90 ਫੀਸਦੀ ਤੱਕ ਸਰਕਾਰ ਵੱਲੋਂ ਸਬਸਿਡੀ ਤੇ ਇਹ ਪਾਈਪਲਾਈਨਾਂ ਪਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਿੱਧ ਹੋ ਰਹੀ ਹੈ ਕਿਉਂਕਿ ਇਸ ਨਾਲ ਖੇਤ ਖੇਤ ਤੱਕ ਪਾਣੀ ਪਹੁੰਚ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਉਪਜ ਵੱਧ ਰਹੀ ਹੈ। ਪਾਈਪ ਲਾਈਨ ਰਾਹੀਂ ਨਹਿਰੀ ਪਾਣੀ ਦੀ ਪਹੁੰਚ ਟੇਲਾਂ ਤੱਕ ਹੋਣ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੋ ਰਹੀ ਹੈ।
 ਇਸ ਮੌਕੇ ਐਸਡੀਐਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ, ਕਾਰਜਕਾਰੀ ਇੰਜਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਵਿਭਾਗ ਵਿਨੋਦ ਸੁਥਾਰ, ਉਪਮੰਡਲ ਭੂਮੀ ਰੱਖਿਆ ਅਫਸਰ ਵਿਕਾਸ ਪੂਣੀਆਂ ਵੀ ਹਾਜ਼ਰ ਸਨ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ