ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

ਚੰਡੀਗੜ੍ਹ, 02 ਜੁਲਾਈ : ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ।

ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ।

ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ਸਕੇ।

 ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਭਰੇ ਹੋਏ ਗਣਨਾ ਫਾਰਮ ਇੱਕਤਰ ਕਰਨ ਦਾ ਕਾਰਜ ਵੀ ਆਰੰਭ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਡਿਜੀਟਲਾਈਜੇਸ਼ਨ ਦਾ ਕੰਮ ਵੀ ਆਰੰਭ ਹੋ ਗਿਆ ਹੈ।

ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਗਣਨਾ ਫਾਰਮ ਭਰਨ ਨੂੰ ਯਕੀਨੀ ਬਣਾਉਣ ਅਤੇ ਬੀ.ਐੱਲ.ਓਜ਼. ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਵੱਡੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

 ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕਾਰਜ 24 ਜੁਲਾਈ, 2026 ਤੱਕ ਕੀਤਾ ਜਾਵੇਗਾ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ, 2 ਜੁਲਾਈ :      ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ...
ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ
ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ 'ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ
ਲੁਧਿਆਣਾ ਵਿੱਚ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ