‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 492 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਰਾਜ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ