ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

ਬਰਨਾਲਾ, 5 ਮਈ

ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਅਤੇ ਅਕਾਦਮਿਕ ਜੀਵਨ ਦੋਹਾਂ ਵਿਚ ਮਦਦਗਾਰ ਹੁੰਦੇ ਹਨ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਲਿਖਤ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੀ ਲਿਖਤ ਸੁੰਦਰ, ਪੜ੍ਹਨਯੋਗ ਅਤੇ ਸਾਫ ਬਣਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ ਅਤੇ ਜਿੱਤਦੇ ਹਨ, ਤਾਂ ਉਹਨਾਂ ਦੇ ਆਤਮ ਵਿਸ਼ਵਾਸ 'ਚ ਵੀ ਵਾਧਾ ਹੁੰਦਾ ਹੈ ਅਤੇ ਲਿਖਤ ਮੁਕਾਬਲੇ ਭਾਸ਼ਾ ਅਤੇ ਲਿਖਾਈ ਪ੍ਰਤੀ ਰੁਚੀ ਪੈਦਾ ਕਰਦੇ ਹਨ, ਜਿਸ ਨਾਲ ਵਿਦਿਆਰਥੀ ਭਾਸ਼ਾ ਵਿੱਚ ਹੋਰ ਵੀ ਮਾਹਿਰ ਬਣਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮਿਡਲ ਵਰਗ ਵਿੱਚ ਰਮਨਦੀਪ ਕੌਰ, ਖੁਸ਼ਰੀਤ ਕੌਰ ਤੇ ਅਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ।
ਹਾਈ ਸਕੂਲ ਵਰਗ ਵਿੱਚ ਜਸਲੀਨ ਕੌਰ , ਟਵਿੰਕਲ ਤੇ ਕੋਮਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਅਧਿਆਪਕ ਜਸਪ੍ਰੀਤ ਸਿੰਘ, ਰੁਪਿੰਦਰ ਸਿੰਘ, ਸੰਜੀਵ ਵਧਵਾ , ਮੈਡਮ ਅਨੁਪਮਾ, ਸੁਨੀਤਾ ਰਾਣੀ, ਤਰਨਜੀਤ ਕੌਰ, ਹਨਦੀਪ ਕੌਰ ਆਦਿ ਹਾਜ਼ਰ ਰਹੇ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ