ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

*ਚੰਡੀਗੜ੍ਹ/ਮਜੀਠਾ 16 ਮਈ , 2026*-    ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ 'ਰੰਗਲਾ ਪੰਜਾਬ' ਬਣਾਵਾਂਗੇ।

ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ 'ਆਪ' ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। 'ਆਪ' ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ