ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ

 ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ

Jalandhar,29 May,2024,(Azad Soch News):- ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ (Swimming Pool) ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ,ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਲਈ ਜਦ ਸਵੀਮਿੰਗ ਪੂਲ ਪਹੁੰਚੇ,ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ (CCTV Cameras) ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ,ਮ੍ਰਿਤਕ ਬੱਚੇ ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ,ਉਹ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ (Danishmanda Colony) ਵਿੱਚ ਰਹਿੰਦਾ ਹੈ,ਉਸ ਦਾ ਪੁੱਤਰ ਮਾਧਵ (13) ਮੰਗਲਵਾਰ ਸ਼ਾਮ ਚਾਰ ਦੋਸਤਾਂ ਨਾਲ ਸਵੀਮਿੰਗ ਪੂਲ (Swimming Pool) ‘ਚ ਨਹਾਉਣ ਗਿਆ ਸੀ,ਜਦੋਂ ਰਾਤ 9 ਵਜੇ ਤੱਕ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ,ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ,ਸੀਸੀਟੀਵੀ ਕੈਮਰਿਆਂ ਮੁਤਾਬਕ ਮਾਧਵ ਨੇ ਸ਼ਾਮ 6.07 ਵਜੇ ਸਵੀਮਿੰਗ ਪੂਲ (Swimming Pool) ਵਿੱਚ ਆਖਰੀ ਛਾਲ ਮਾਰੀ ਸੀ,ਇਸ ਤੋਂ ਬਾਅਦ ਮਾਧਵ ਬਾਹਰ ਨਹੀਂ ਆਇਆ,ਜਦੋਂ ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਭਾਲ ਕੀਤੀ ਤਾਂ ਮਾਧਵ ਬੇਸੁੱਧ ਮਿਲਿਆ,ਇਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ,ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ,ਬੱਚੇ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਂਬੜਾ ਦੇ ਏਐਸਆਈ ਨਿਰੰਜਨ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ,ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ (Civil Hospital) ਦੇ ਪੋਸਟਮਾਰਟਮ ਰੂਮ ‘ਚ ਰਖਵਾ ਦਿੱਤਾ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ