ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

 ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ:

ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ਦੀ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਢਾਂਚਾਗਤ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਸੂਬੇ ਭਰ ਵਿੱਚ ਪਹਿਲਕਦਮੀ ਦੀ ਪ੍ਰਭਾਵਸ਼ਾਲੀ ਅਤੇ ਸਮਾਨ ਸ਼ੁਰੂਆਤ ਲਈ ਵਿਆਪਕ ਰੋਡਮੈਪ ਵਜੋਂ ਕੰਮ ਕਰਨਗੇ।
ਸਪੈਸ਼ਲ ਡੀਜੀਪੀ ਨੇ ਕਿਹਾ,  "ਯੁਵਾ ਸਾਂਝ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਨੌਜਵਾਨਾਂ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਖੁਦ ਨੂੰ ਅਲੱਗ ਜਾਂ ਕਮਜ਼ੋਰ ਮਹਿਸੂਸ ਕਰਦੇ ਹਨ, ਦਰਮਿਆਨ ਵਿਸ਼ਵਾਸ ਪੈਦਾ ਕਰਨਾ ਹੈ। ਇਸ ਮੰਚ ਰਾਹੀਂ, ਅਸੀਂ ਭਾਈਚਾਰਕ ਸ਼ਮੂਲੀਅਤ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ।" ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਸਮਾਵੇਸ਼ੀ, ਸੁਰੱਖਿਅਤ ਅਤੇ ਸ਼ਮੂਲੀਅਤ ਵਾਲੇ ਭਾਈਚਾਰਕ ਸਥਾਨ ਸਿਰਜ ਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਗਠਨਾਂ ਦਾ ਉਦੇਸ਼ ਪਛੜੇ ਅਤੇ ਜੋਖਮ ਵਾਲੇ ਵਾਲੇ ਭਾਈਚਾਰਿਆਂ ਤੱਕ ਪਹੁੰਚ ਬਣਾ ਕੇ ਲੀਡਰਸ਼ਿਪ, ਨਾਗਰਿਕ ਜ਼ਿੰਮੇਵਾਰੀ ਅਤੇ ਜੀਵਨ ਲਈ ਲੋੜੀਂਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਅਗਵਾਈ ਹੇਠ ਸਥਾਨਕ ਸਾਂਝ ਕੇਂਦਰਾਂ ਰਾਹੀਂ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਹੁਨਰ ਵਿਕਾਸ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ ਸੰਵਦੇਨਸ਼ੀਲ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਕਿਹਾ, "ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਸਹਿਯੋਗ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਯੁਵਾ ਸਾਂਝ ਪਹਿਲਕਦਮੀ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਨਿਖਾਰ ਕੇ ਅਤੇ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਸ਼ਕਤ ਬਣਾ ਕੇ ਲਚਕੀਲੇ ਭਾਈਚਾਰਿਆਂ ਦੇ ਨਿਰਮਾਣ ਪ੍ਰਤੀ ਸਾਡੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।"

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ