ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ  ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ।

         ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਓਨ੍ਹਾਂ ਸਮੂਹ ਐੱਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨਡੀਆਰਐਫ ਸਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਮਾਨ ਖਰੀਦਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫਾਈ, ਛੱਪੜਾਂ ਦੀ ਸਫਾਈ ਅਤੇ ਨੀਵੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਬਰਸਾਤੀ ਦਿਨਾਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ ਰੋਕੂ ਪ੍ਰਬੰਧਾਂ ਤਹਿਤ ਕੰਟਰੋਲ ਰੂਮ ਜ਼ਿਲ੍ਹਾ ਪੱਧਰ ਅਤੇ ਸਬ ਡਿਵੀਜ਼ਨ ਪੱਧਰ ਉੱਤੇ ਸਥਾਪਿਤ ਕਰ ਲਏ ਜਾਣ। 

    ਇਸ ਮੌਕੇ ਉਨ੍ਹਾਂ ਸ਼ਹਿਰੀ ਇਕਾਈਆਂ ਨਾਲ ਸਬੰਧਤ ਡਰੇਨਾਂ, ਨਾਲਿਆਂ ਆਦਿ ਦੀ ਸਫਾਈ ਅਤੇ ਜਲ ਸਪਲਾਈ ਸੰਬਧੀ ਕੰਮਾਂ ਦਾ ਜਾਇਜ਼ਾ ਲਿਆ।

   ਇਸ ਮੌਕੇ  ਐੱਸ ਡੀ ਐਮ ਤਪਾ ਆਯੂਸ਼ ਗੋਇਲ, ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ, ਡੀ ਐੱਸ ਪੀ ਕੁਲਵੰਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Advertisement

Latest News

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ