ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਰੂਪਨਗਰ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ "ਕਾਰਡਨ ਐਂਡ ਸਰਚ ਆਪ੍ਰੇਸ਼ਨ” ਚਲਾਇਆ ਗਿਆ। ਬਹਿਰਾਮਪੁਰ ਕਲੋਨੀ ਵਿਖੇ ਇਸਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕੀਤੀ।
 
ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। 
 
ਇਸ ਕਾਸੋ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 12 ਐਸ.ਪੀਜ, 06 ਡੀ.ਐਸ.ਪੀਜ., 10 ਇੰਸਪੈਕਟਰ ਅਤੇ 140 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। 
 
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 07 ਮੁਕੱਦਮੇ ਦਰਜ ਕੀਤੇ ਗਏ ਜਿਨ੍ਹਾਂ ਵਿੱਚ 08 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 34.05 ਗ੍ਰਾਮ ਨਸ਼ੀਲਾ ਪਾਊਡਰ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
 
ਸ. ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਭਵਿੱਖ ਵਿੱਚ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ