ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ "ਹਿੰਦੀ ਸੇ ਪੰਜਾਬੀ ਸੀਖੇਂ" ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ:

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ "ਹਿੰਦੀ ਸੇ ਪੰਜਾਬੀ ਸੀਖੇਂ" ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।
      ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉੱਘੇ ਸ਼ਾਇਰ ਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਉੱਘੇ ਆਲੋਚਕ, ਨਾਵਲਕਾਰ ਡਾ. ਮਨਮੋਹਨ, ਅਨੁਵਾਦਕ ਤੇ ਵਿਦਵਾਨ ਜੰਗ ਬਹਾਦੁਰ ਗੋਇਲ, ਉੱਘੇ ਆਲੋਚਕ ਡਾ. ਪ੍ਰਵੀਨ ਕੁਮਾਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।
     ਸਮਾਗਮ ਦੇ ਅਗਲੇ ਪੜਾਅ ਵਿਚ ਲੇਖਕ ਹਰਵਿੰਦਰ ਸਿੰਘ ਚੰਡੀਗੜ੍ਹ ਨੇ ਕਿਤਾਬ ਬਾਰੇ ਬੋਲਦਿਆਂ ਆਪਣੇ ਅਨੁਭਵ ਦੱਸੇ ਕਿ ਕਿਹੜੇ ਉਦੇਸ਼ਾਂ ਨੂੰ ਸਾਹਮਣੇ ਰੱਖ ਉਹਨਾਂ ਨੇ ਇਹ ਕਿਤਾਬ ਲਿਖੀ। ਇਸ ਤੋਂ ਬਾਅਦ ਪਹਿਲੇ ਬੁਲਾਰੇ ਉੱਘੇ ਵਿਦਵਾਨ  ਤੇ ਲੇਖਕ ਪ੍ਰੀਤਮ ਰੁਪਾਲ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਲੇਖਕ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀ ਸੁਭਾਅ ਨੂੰ ਸਮਝ ਕੇ ਇਹ ਕਿਤਾਬ ਲਿਖੀ ਹੈ ਇਸ ਲਈ ਇਹ ਕਿਤਾਬ ਮਹੱਤਵਪੂਰਨ ਹੈ। ਉਹਨਾਂ ਨੇ ਭਾਸ਼ਾ ਦੇ ਉਚਾਰਨ ਬਾਰੇ ਕਈ ਨੁਕਤੇ ਉਠਾਏ।
     ਇਸ ਤੋਂ ਬਾਅਦ ਸੰਵਾਦ ਅਧੀਨ ਕਿਤਾਬ ਬਾਰੇ ਬੋਲਦਿਆਂ ਹਿੰਦੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਉੱਘੇ ਵਿਦਵਾਨ ਪ੍ਰੋ. ਗੁਰਮੀਤ ਸਿੰਘ ਨੇ ਵਿਸਥਾਰ ਨਾਲ ਗੱਲ ਕਰਦੇ ਹੋਏ ਕਈ ਸ਼ਬਦਾਂ 'ਤੇ ਸਵਾਲ ਉਠਾਏ ਤੇ ਲੇਖਕ ਨੂੰ ਕਈ ਗੱਲਾਂ 'ਤੇ ਸਪਸ਼ਟ ਹੋਣ ਬਾਰੇ ਕਿਹਾ।      
     ਸਰੋਤਿਆਂ ਵਿੱਚੋਂ ਬੋਲਦੇ ਪ੍ਰੋ. ਅਤੈ ਸਿੰਘ ਨੇ ਉਪ-ਬੋਲੀਆਂ ਦੇ ਮਹੱਤਵ ਬਾਰੇ ਦੱਸਿਆ।
      ਪ੍ਰਧਾਨਗੀ ਮੰਡਲ ਵਿੱਚੋਂ ਆਲੋਚਕ  ਡਾ.ਪ੍ਰਵੀਨ ਕੁਮਾਰ ਨੇ ਕਿਤਾਬ ਨੂੰ ਸ਼ਲਾਘਯੋਗ ਕਦਮ ਮੰਨਿਆ ਪਰ ਅਗਾਂਹ ਜੋੜਦਿਆਂ ਕਿਹਾ ਭਾਸ਼ਾ ਦੇ ਸਭਿਆਚਾਰਕ ਰੂਪਾਂਤਰਨ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਜੰਗ ਬਹਾਦੁਰ ਗੋਇਲ ਨੇ ਕਿਤਾਬ ਨੂੰ ਸਿੱਖਣ ਦਾ ਪਹਿਲ ਪੜਾਅ ਕਿਹਾ, ਉਹਨਾਂ ਅੱਗੇ ਕਿਹਾ ਕਿ ਇਹ ਕਿਤਾਬ ‘ਲਾਈਟ ਹਾਊਸ’ ਵਾਂਗ ਰਾਹ ਦਸੇਰੀ ਹੈ।
      ਸਮਾਗਮ ਦੇ ਮੁੱਖ ਮਹਿਮਾਨ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਅੱਜ ਦੇ ਸਮਾਗਮ ਨੂੰ ਸਾਰਥਕ ਦੱਸਿਆ ਤੇ ਇਸ ਤਰ੍ਹਾਂ ਦੇ ਲੇਖਣੀ ਨੂੰ ਮਾਂ-ਬੋਲੀ ਪੰਜਾਬੀ ਦੀ ਅਸਲੀ ਸੇਵਾ  ਦੱਸਿਆ। ਉਹਨਾਂ ਮਾਂ ਬੋਲੀ ਦੇ ਮਹੱਤਵ ਬਾਰੇ ਵੀ ਚਾਨਣਾ ਪਾਇਆ।
      ਆਪਣੇ ਪ੍ਰਧਾਨਗੀ ਭਾਸ਼ਣ ਵਿਚ ਡਾ. ਮਨਮੋਹਨ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਅੱਜ ਦਾ ਸਮਾਗਮ ਪੰਜਾਬੀ ਮਾਹ ਦੇ ਮੌਕੇ 'ਤੇ ਮਹੱਤਵਪੂਰਨ ਹੋ ਨਿਬੜਿਆ ਹੈ। ਉਹਨਾਂ ਕਿਤਾਬ ਬਾਰੇ ਬੋਲਦਿਆਂ ਕਿਹਾ ਕਿ ਅਨੁਵਾਦ ਤੇ ਅਧਿਆਪਨ ਵਿਚ ਫ਼ਰਕ ਹੁੰਦਾ ਹੈ; ਲੇਖਕ ਨੂੰ ਇਸ ਗੱਲ ਦਾ ਥੋੜ੍ਹਾ ਖ਼ਿਆਲ ਰੱਖਣਾ ਚਾਹੀਦਾ ਹੈ।ਉਹਨਾਂ ਅੱਗੇ ਕਿਹਾ ਕਿਤਾਬ ਚੰਗੀ ਕੋਸ਼ਿਸ਼ ਹੈ ਤੇ ਉਮੀਦ ਹੈ ਕਿ ਲੇਖਕ ਹੋਰ ਮਿਹਨਤ ਨਾਲ ਅਗਲੀ ਕਿਤਾਬ ਲੈ ਕੇ ਆਵੇਗਾ। ਮੰਚ ਸੰਚਾਲਨ ਲੇਖਕ ਜਗਦੀਪ ਸਿੱਧੂ ਨੇ ਕੀਤਾ।
ਇਸ ਸਮਾਗਮ ਵਿਚ ਉੱਘੇ ਸ਼ਾਇਰ, ਕਹਾਣੀਕਾਰ ਗੁਲ ਚੌਹਾਨ, ਸਿਰਮੌਰ ਕਹਾਣੀਕਾਰ ਬਲੀਜੀਤ, ਸ਼ਾਇਰ ਗੁਰਪ੍ਰੀਤ ਸੈਣੀ, ਸ਼ਾਇਰ ਡਾ.ਸੁਰਿੰਦਰ ਗਿੱਲ, ਸ਼ੁਸ਼ੀਲ ਕੌਰ, ਭੁਪਿੰਦਰ ਮਲਿਕ, ਜਗਬੀਰ ਕੌਰ, ਹਰਭਜਨ ਕੌਰ ਢਿੱਲੋਂ, ਧਿਆਨ ਸਿੰਘ ਕਾਹਲੋਂ, ਨਾਟਕਕਾਰ ਸੰਜੀਵਨ ਸਿੰਘ ਅਤੇ ਬਲਦੇਵ ਸਿੰਘ ਆਦਿ ਸ਼ਾਮਿਲ ਹੋਏ।       ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ