ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ

ਸਤਲੁਜ ਦੇ  ਪਾਣੀ ਨੂੰ ਪ੍ਰਦੂਸ਼ਿਤ  ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ

ਫਰੀਦਕੋਟ 0 6 ਦਸੰਬਰ (          )

ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂਕਾਰਖਾਨਿਆਂਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਗ੍ਰਹਿ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਵੱਖ ਵੱਖ ਬੁਲਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਸਮੱਸਿਆ ਦੇ ਹੱਲ ਲਈ ਸਰਕਾਰ ਵਲੋਂ ਬੜੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ।

 

 ਇੰਜੀ. ਜਸਕੀਰਤ ਸਿੰਘ ਲੁਧਿਆਣਾ ਨੇ ਉਕਤ ਸਮੱਸਿਆ ਬਾਰੇ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਦੱਸਿਆ ਕਿ ਅੱਜ ਬੁੱਢੇ ਨਾਲੇ ਰਾਹੀਂ ਸਤਲੁਜ ਵਿੱਚ ਸੁੱਟੇ ਜਾ ਰਹੇ ਪ੍ਰਦੂਸ਼ਿਤ ਪਾਣੀ ਕਾਰਨ ਸਮੁੱਚਾ ਮਾਲਵਾ ਖੇਤਰ ਅਤੇ ਰਾਜਸਥਾਨ ਦੇ 15 ਜ਼ਿਲ੍ਹੇ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀਆਂਕਾਰਖਾਨਿਆਂਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜਾ ਕਰਕਟ ਬੁੱਢੇ ਨਾਲੇ ਵਿੱਚ ਸੁੱਟ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਮੇ ਸਮੇ ਦੀਆਂ ਸਰਕਾਰਾਂ ਨੇ ਵੀ ਬੁੱਢੇ ਨਾਲੇ ਦੀ ਸਫਾਈ ਲਈ ਕਰੋੜਾਂ ਰੁਪਿਆ ਰਾਖਵਾਂ ਰੱਖਣ ਦੇ ਦਾਅਵੇ ਕੀਤੇ ਪਰ ਸਮੱਸਿਆ ਪਹਿਲਾਂ ਨਾਲੋਂ ਵੀ ਗੰਭੀਰ ਅਤੇ ਪੇਚੀਦਾ ਹੁੰਦੀ ਜਾ ਰਹੀ ਹੈ। ਉਨ੍ਹਾ ਅੰਕੜਿਆਂ ਸਹਿਤ ਦਲੀਲ ਨਾਲ ਸਮਝਾਉਂਦਿਆਂ ਦੱਸਿਆ ਕਿ ਵੱਖ ਵੱਖ ਉਦਯੋਗਪਤੀਆਂ ਵਲੋਂ ਇਸ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡਐਨ.ਜੀ.ਟੀ. ਅਤੇ ਅਦਾਲਤਾਂ ਨੂੰ ਵੀ ਗਲਤ ਅੰਕੜੇ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।

 

ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਖਿਆ ਕਿ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਇਸ ਸਮੱਸਿਆ ਦੇ ਹੱਲ ਲਈ ਗਠਿਤ ਕੀਤੀ ਗਈ ਕਮੇਟੀ ਨੂੰ ਵੀ ਜਲਦੀ ਰਿਪੋਰਟ ਦੇਣ  ਦੀ ਮੰਗ ਕੀਤੀ ਗਈ।

 

 ਹਰਵਿੰਦਰ ਸਿੰਘ ਮਰਵਾਹਾਗੁਰਿੰਦਰ ਸਿੰਘ ਮਹਿੰਦੀਰੱਤਾਮਹਿੰਦਰ ਪਾਲ ਲੂੰਬਾਮੱਘਰ ਸਿੰਘ ਫਰੀਦਕੋਟਗੁਰਚਰਨ ਸਿੰਘ ਨੂਰਪੁਰਡਾ. ਗੁਰਇੰਦਰ ਮੋਹਨ ਸਿੰਘਦਲੇਰ ਸਿੰਘ ਡੋਡਰਾਜਪਾਲ ਸਿੰਘ ਹਰਦਿਆਲੇਆਣਾ ਆਦਿ ਨੇ ਸਰਕਾਰ ਤੋਂ ਇਸ ਗੰਭੀਰ ਸਮੱਸਿਆ ਦੇ ਜਲਦੀ ਹੱਲ ਦੀ ਅਪੀਲ ਕੀਤੀ।

 

ਸਪੀਕਰ ਸੰਧਵਾਂ ਨੇ ਕਾਲੇ ਪਾਣੀ ਦਾ ਮੋਰਚਾ’ ਵਾਲੇ ਆਗੂਆਂ ਦੇ ਸਹਿਜਸੰਜਮਸਿਆਣਪ ਅਤੇ ਜਾਬਤੇ ਚ ਰਹਿਣ ਵਾਲੀ ਨੀਤੀ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਇਸ ਸਮੱਸਿਆ ਦਾ ਹੱਲ ਜਲਦ ਅਤੇ ਜਰੂਰ ਕੱਢਿਆ ਜਾਵੇਗਾਕਿਉਂਕਿ ਸਰਕਾਰ ਵੀ ਇਸ ਮਾਮਲੇ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ।

 

ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ ਆਪ’, ਅਮਨਦੀਪ ਸਿੰਘ ਸੰਧੂ ਪੀ.ਏ.ਡਾ ਮਨਜੀਤ ਸਿੰਘ ਢਿੱਲੋਂਜਸਕਰਨ ਸਿੰਘ ਭੱਟੀਆਦਿ ਸਮੇਤ ਵੱਖ ਵੱਖ ਸੰਸਥਾਵਾਂ ਦੇ ਆਗੂ ਵੀ ਹਾਜਰ ਸਨ।

Tags:

Advertisement

Advertisement

Latest News

ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
*ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ*   *ਚੰਡੀਗੜ੍ਹ, 13 ਦਸੰਬਰ, 2025**...
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ