ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ 22  ਮਈ

 ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ।
                      ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਡਾ. ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁਮਾਇਸ਼ਾ ਦਾ ਜਾਇਜਾ ਲਿਆ ਗਿਆ।
                    ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੀ ਨਵੀਨਤਮ ਟੈਕਨੋਲਜੀ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਵੱਧ ਤੋ ਵੱਧ ਪੈਦਾਵਾਰ ਲੈਣ ਲਈ ਖੇਤੀਬਾੜੀ ਅਤੇ ਕਿਸਾਂਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋ ਸਿ਼ਫਾਰਸ਼ ਕੀਤੇ ਬੀਜ, ਖਾਦ ਅਤੇ ਕੀੜੇਮਾਰ ਜਹਿਰਾ ਦੀ ਵਰਤੋ ਕਰਨੀ ਚਾਹੀਦੀ ਹੈ।
                   ਉਨਾਂ ਦੱਸਿਆ ਕਿ ਸਾਉਣੀ-2024 ਲਈ ਇਸ ਜਿਲ੍ਹੇ ਨੂੰ 25000 ਹੈਕਟੇਅਰ ਨਰਮੇ ਦੀ ਫਸਲ ਦੀ ਬਿਜਾਈ ਲਈ ਟੀਚਾ ਅਲਾਟ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋ ਰਕਬਾ ਲਿਆਦਾ ਜਾਵੇ। ਇਸ ਫਸਲ ਦੀ ਕਾਸ਼ਤ ਨਾਲ ਪਾਣੀ ਦੀ ਬਚਤ ਦੇ ਨਾਲ- ਨਾਲ ਜਮੀਨ ਦੀ ਸਿਹਤ ਦੀ ਸੰਭਾਲ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾਂ ਨੂੰ ਬੇਲੋੜੇ ਖਰਚੇ ਘਟਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ, ਡੀਲਰਾਂ ਤੋ ਸਾਰੇ ਖੇਤੀ ਇੰਨਪੁਟਸ ਦੀ ਖਰੀਦ ਪੱਕੇ ਬਿੱਲ ਰਾਹੀ ਕਰਨ ਅਤੇ ਸਿ਼ਫਾਰਸ਼ ਬੀਜ, ਖਾਦ ਅਤੇ ਦਵਾਈਆਂ ਦੀ ਵਰਤੋ ਕਰਨ ਦੀ ਅਪੀਲ ਕੀਤੀ।
        ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨੀ ਹਿੱਤ ਵਿੱਚ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀ ਰਾਇ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ ਅਤੇ ਇਸ ਮੰਤਵ ਲਈ ਆਪਣੇ ਬਲਾਕ, ਸਰਕਲ ਪੱਧਰ ਤੇ ਤੈਨਾਤ ਖੇਤੀ ਮਾਹਿਰਾਂ ਨਾਲ ਵੱਧ ਤੋ ਵੱਧ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਕਿਸੇ ਵੀ ਡੀਲਰ ਮਗਰ ਲੱਗ ਕੇ ਬੇਲੋੜੀਆਂ ਖਾਦਾ ਜਾਂ ਜਾਹਿਰਾਂ ਦੀ ਵਰਤੋ ਨਾ ਕੀਤੀ ਜਾਵੇ।
         ਉਨਾਂ ਕਿਹਾ ਕਿਸਾਨਾਂ ਕਿ ਇਸ ਜਿਲ੍ਹੇ ਨੂੰ ਪਕਾਵੀ ਮੱਕੀ ਦੀ ਕਾਸ਼ਤ ਲਈ ਪਹਿਲੀ ਵਾਰ 1500 ਹੈਕਟੇਅਰ ਰਕਬੇ ਦਾ ਟੀਚਾ ਸਰਕਾਰ ਵੱਲੋ ਅਲਾਟ ਕੀਤਾ ਗਿਆ ਹੈ। ਇਸ ਲਈ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੱਕੀ ਹੇਠ ਵੱਧ ਤੋ ਵੱਧ ਰਕਬੇ ਵਿੱਚ ਬਿਜਾਈ ਕਰਨ।
          ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ 15 ਮਈ ਤੋ 20 ਜੂਨ ਤੱਕ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਤਾਂ ਜੋ ਧਰਤੀ ਹੇਠੇ ਪਾਣੀ ਨੂੰ ਥੱਲੇ ਜਾਣ ਤੋਂ ਰੋਕਿਆ ਜਾ ਸਕੇ।ਉਹਨਾਂ ਅੱਗੇ ਦੱਸਿਆ ਕਿ ਸਿੱਧੀ ਬਿਜਾਈ ਨਾਲ  ਜਿੱਥੇ 15 ਤੋ 20 ਪ੍ਰਤੀਸ਼ਤ ਪਾਣੀ ਦੀ ਬਚਤ ਦੇ ਨਾਲ-ਨਾਲ ਖੇਤੀ ਖਰਚਿਆਂ, ਬਿਜਲੀ ਅਤੇ ਲੇਬਰ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।
      ਉਨਾਂ ਝੋਨੇ ਦੀ ਲਵਾਈ ਸਬੰਧੀ ਕਿਸਾਨਾਂ ਨੂੰ ਦੱਸਿਆ ਕਿ ਇਸ ਜਿਲ੍ਹੇ ਵਿੱਚ ਝੋਨੇ ਦੀ ਲਵਾਈ ਦਾ ਕੰਮ 11 ਜੂਨ ਤੋ ਸ਼ੁਰੂ ਹੋ ਰਿਹਾ ਹੈ ਅਤੇ ਕੋਈ ਵੀ ਕਿਸਾਨ  ਨਿਸ਼ਚਿਤ ਮਿਤੀ ਤੋ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ। ਇਸ ਸਮੇ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀਲੀ ਪੂਸਾ, ਪੂਸਾ-44 ਅਤੇ ਡੋਗਰ ਪੂਸਾ ਦੀ ਬਿਜਾਈ ਕਰਨ ਤੋ ਗੁਰੇਜ਼ ਕਰਨ ਕਿਉਕਿ ਇਹ ਕਿਸਮਾਂ ਪੀ.ਅਰ ਕਿਸਮਾਂ ਤੋ ਵੱਧ ਪਾਣੀ ਲੈਦੀਆਂ ਹਨ ਅਤੇ ਇੰਨਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿ਼ਫਾਰਸ਼ ਕਿਸਮਾਂ ਦੀ ਹੀ ਬਿਜਾਈ ਕਰਨ।
     ਇਸ ਮੌਕੇ ਕਰਿਸ਼ੀ ਵਿਗਿਆਨ ਕੇਦਰ, ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਮਾਹਿਰਾਂ ਵੱਲੋ ਡਾ. ਕਰਮਜੀਤ ਸ਼ਰਮਾ, ਐਸ਼ੋਸ਼ੀਏਟ ਡਾਇਰੈਕਟਰ ਟੇ੍ਰਨਿੰਗ ਵੱਲੋ ਕਰਿਸ਼ੀ ਵਿਗਿਆਨ ਕੇਦਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨ ਹਿੱਤ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
     ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਵਿੱਚ ਕੀਟ ਅਤੇ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।
     ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਦੇ ਉਨਤ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਵਿਵੇਕ ਸ਼ਰਮਾਂ, ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਵੱਲੋ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੇ ਬਚਾਅ ਸਬੰਧੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਗਈ।
     ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ ਫਲ ਵਿਗਿਆਨ ਵੱਲੋ ਫਲਾਂ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਕਿਸਾਨਾਂ ਨਾਲ ਸਾਝੇ ਕੀਤੇ ਗਏ ਅਤੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆਂ ਕਰਵਾਈ ਗਈ। ਸ੍ਰੀ ਮਨਪ੍ਰੀਤ ਸਿੰਘ ਜੰਗਲਾਤ ਵਿਭਾਗ ਵੱਲੋ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
     ਕੈਪ ਦੌਰਾਨ ਡਾ. ਨਰਿੰਦਰਪਾਲ ਸਿੰਘ ਏ.ਡੀ.ਓ ਵੱਲੋ ਨਰਮੇ ਅਤੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
     ਡਾ. ਕੁਲਦੀਪ ਸਿੰਘ ਸ਼ੇਰਗਿੱਲ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
       ਸ੍ਰੀ ਅਭੈਜੀਤ ਸਿੰਘ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜੀਨੀਅਰ(ਸੰਦ) ਸ੍ਰੀ ਮੁਕਤਸਰ ਸਾਹਿਬ ਵੱਲੋ ਖੇਤੀ ਮਸ਼ੀਨਰੀ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
       ਇਸ ਕੈਪ ਦੌਰਾਨ ਡਾ. ਪਰਮਿੰਦਰ ਸਿੰਘ ਧੰਜੂ, ਸਹਾਇਕ ਪੌਦਾ ਸੁਰੱਖਿਆ ਅਫਸਰ ਮਲੋਟ ਅਤੇ ਡਾ. ਵਿਜੇ ਸਿੰਘ, ਬਲਾਕ ਖੇਤੀਬਾੜੀ ਅਫਸਰ ਲੰਬੀ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ ਮੌਕੇ ਤੇ ਹਾਜਰ ਰਿਹਾ। ਕੈਪ ਦਾ ਸਮੁੱਚਾ ਪ੍ਰਬੰਧਨ ਸ੍ਰੀ ਕਰਨਜੀਤ ਸਿੰਘ, ਪੋ੍ਰਜੈਕਟ ਡਾਇਰੈਕਟਰ(ਆਤਮਾ) ਵੱਲੋ ਸੰਭਾਲਿਆ ਗਿਆ।
  ਇਸ ਕੈਪ ਦੌਰਾਨ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਅਤੇ ਸਹਾਇਕ ਧੰਦਿਆਂ ਅਪਾਉਣ ਵਾਲੇ ਕਿਸਾਨ ਬੀਬੀਆਂ ਨੂੰ  ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।  
 ਸਟੇਜ਼ ਦਾ ਸੰਚਾਲਣ ਡਾ. ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ(ਪੀ.ਪੀ) ਸ੍ਰੀ ਮੁਕਤਸਰ ਸਾਹਿਬ ਵੱਲੋ ਬਾਖੂਬੀ ਨਿਭਾਇਆ ਗਿਆ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਸ਼ਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਡਾ.ਹਰਮਨਦੀਪ ਸਿੰਘ ਸਵਰਨਜੀਤ ਸਿੰਘ  ਅਤੇ ਕਿਸਾਨ ਆਗੂ  ਮੌਜੂਦ ਸਨ।

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ