ਸਾਉਣੀ ਦੀਆਂ ਫਸਲਾਂ ਸਬੰਧੀ ਪਿੰਡ ਖਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਸਾਉਣੀ ਦੀਆਂ ਫਸਲਾਂ ਸਬੰਧੀ ਪਿੰਡ ਖਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਫ਼ਰੀਦਕੋਟ 12 ਅਪ੍ਰੈਲ,2024

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਖਾਰਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਿਨ ਕੀਤਾ ਗਿਆ

ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਖੇਤਾਂ ਵਿੱਚ ਪਈਆਂ ਛਿਟੀਆਂ ਦੇ ਢੇਰਾਂ ਨੂੰ ਤੁਰੰਤ ਖਤਮ ਕਰਨ ਕਿਉਕਿ ਇਹਨਾਂ ਛਿਟੀਆਂ ਦੇ ਢੇਰਾਂ ਵਿੱਚ ਗੁਲਾਬੀ ਸੁੰਡੀ ਜਿੰਦਾ ਹਾਲਤ ਵਿੱਚ ਪਾਈ ਜਾ ਰਹੀ ਹੈ ਜੋ ਕਿ ਮੌਸਮ ਦੇ ਜਿਆਦਾ ਗਰਮ ਹੋਣ ਨਾਲ ਆਪਣੀ ਜਨ ਸੰਖਿਆ ਵਿੱਚ ਹੋਰ ਵੀ ਵਾਧਾ ਕਰੇਗੀਜਿਸ ਨਾਲ ਨਰਮੇ ਦੀ ਫਸਲ ਦਾ ਨੁਕਸਾਨ ਹੁੰਦਾ ਹੈ। ਇਸ ਲਈ ਕਿਸਾਨ ਛਿਟੀਆਂ ਦੇ ਢੇਰਾਂ ਨੂੰ ਤੁਰੰਤ ਖਤਮ ਕਰਨ ਜਾ ਖੇਤਾਂ ਵਿੱਚੋ ਝਾੜ ਕੇ ਬਾਕੀ ਰਹਿੰਦ ਖੂੰਹਦ ਨੂੰ ਨਸ਼ਟ ਕਰ ਦੇਣ ਇਸ ਤੋ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਨਰਮੇ ਦੀ ਫਸਲ ਦੇ ਬੀਜ ਦੀ ਖਰੀਦ ਕਰਨ ਸਮੇ ਕਿਸਾਨ ਪੱਕੇ ਬਿੱਲ ਜਰੂਰ ਲੈਣ

 ਕੈਂਪ ਦੌਰਾਨ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਹਰੀ ਨੌ ਵੱਲੋਂ ਕਿਸਾਨਾਂ ਨੂੰ ਝੌਨੇ ਦੀ ਫਸਲ ਸਬੰਧੀ ਅਗਾਊ ਪ੍ਰਬੰਧ ਕਰਨ ਲਈ ਕਿਹਾ ਗਿਆ ਕਿ ਕਿਸਾਨ ਝੋਨੇ ਦੀਆਂ ਪ੍ਰਮਾਣਿਤ ਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਤੇ ਕਣਕ ਦੀ ਫਸਲ ਦੀ ਵਾਢੀ ਤੋ ਬਾਅਦ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਪਰਖ ਜਰੂਰ ਕਰਵਾਉਣ

 ਉਹਨਾ ਕਿਹਾ ਕਿ ਕਿਸਾਨ ਕੁਦਰਤੀ ਸਰੋਤ ਪਾਣੀ ਦੀ ਬੱਚਤ ਕਰਨ ਤੇ ਝੋਨੇ ਦੀ ਸਿੱਧੀ ਬਿਜਾਈ ਵੱਲ ਜਰੂਰ ਮੁੜਨ ਤਾ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ

ਇਸ ਕੈਂਪ ਦਾ ਸੁਮੱਚਾ ਪ੍ਰਬੰਧ ਡਾ. ਜਗਮੀਤ ਸਿੰਘ ਬੀ.ਟੀ.ਐਮ ਵੱਲੋ ਕੀਤਾ ਗਿਆ ਇਸ ਕੈਂਪ ਵਿੱਚ ਕਿਸਾਨ ਗੁਰਪ੍ਰਤਾਪ ਸਿੰਘਗੁਰਪ੍ਰੀਤ ਸਿੰਘ ,ਕਾਕਾ ਬਰਾੜ,ਪ੍ਰਭਕਰਨਜੀਤ ਸਿੰਘ ਤੇ ਪਰਨਾਮ ਸਿੰਘ ਸਮੇਤ 61 ਕਿਸਾਨ ਹਾਜਰ ਸਨ।

Tags:

Advertisement

Latest News

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ
ਮੋਗਾ, 8 ਮਈ:ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ...
ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ
ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ