ਸਰਫੇਸ ਸੀਡਰ ਤਕਨੀਕ ਸਬੰਧੀ ਖੇਤ ਦਿਵਸ ਮਨਾਇਆ ਗਿਆ

ਸਰਫੇਸ ਸੀਡਰ ਤਕਨੀਕ ਸਬੰਧੀ ਖੇਤ ਦਿਵਸ ਮਨਾਇਆ ਗਿਆ

ਫ਼ਰੀਦਕੋਟ 01 ਅਪ੍ਰੈਲ,2024

ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸਾ ਨਿਰਦੇਸ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਦੇ ਪਿੰਡ ਝੱਖੜਵਾਲਾ ਵਿਖੇ ਕਿਸਾਨ ਜਸਪਾਲ ਸਿੰਘ ਖੇਤ ਵਿੱਚ ਸਰਫੇਸ ਸੀਡਰ ਨਾਲ ਬਿਜਾਈ ਕੀਤੇ ਕਣਕ ਦੀ ਫਸਲ ਸਬੰਧੀ ਖੇਤ ਦਿਵਸ ਮਨਾਇਆ ਗਿਆ।

ਇਸ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੁਆਰਾ ਕਿਸਾਨਾਂ ਨੂੰ ਸਰਫੇਸ ਸੀਡਰ ਮਸੀਨ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਫੇਸ ਸੀਡਰ ਪਿਛਲੇ ਸਾਲ ਹੀ ਯੂਨੀਵਰਸਿਟੀ ਵੱਲੋ ਪਾਸ ਕੀਤਾ ਗਿਆ ਜਿਸ ਦੌਰਾਨ ਕਿਸਾਨ ਜਸਪਾਲ ਸਿੰਘ ਦੇ ਖੇਤ ਵਿੱਚ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋ  ਏਕੜ ਰਕਬੇ ਵਿੱਚ ਸਰਫੇਸ ਸੀਡਰ ਦੀ ਤਕਨੀਕ ਸਬੰਧੀ ਟਰੈਲ ਲਗਵਾਇਆ ਗਿਆ ਜਿਸ ਦੀ ਸਥਿਤੀ ਸੰਤੋਖਜਨਕ ਸੀ ਤੇ ਕਿਸਾਨ ਦੇ ਖੇਤ ਵਿੱਚ ਨਦੀਨਾਂ ਦੀ ਸਮੱਸਿਆ ਵੀ ਨਹੀਂ ਸੀ।

ਉਹਨਾਂ ਦੱਸਿਆ ਕਿ ਇੱਕ ਏਕੜ ਰਕਬੇ ਵਿੱਚ ਲਗਭਗ 25 ਤੋ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਤੇ 10 ਕੁਇੰਟਲ ਪਰਾਲੀ ਸਾੜਨ ਨਾਲ ਲਗਭਗ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ੀਅਮ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਦੌਰਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋ ਕਿਸਾਨਾਂ ਕਣਕ ਦੀ ਫਸਲ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਢੱਲੀਆ ਦਿਸਦੀਆਂ ਹਨ ਤਾਂ ਤੁਰੰਤ ਨੇੜਲੇ ਬਿਜਲੀ ਦਫਤਰ ਨਾਲ ਸੰਪਰਕ ਕਰ ਲਿਆ ਜਾਵੇ ਤੇ ਹੁਣ ਹੀ ਸਮਾਂ ਰਹਿੰਦੇ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਵਾ ਲਿਆ ਜਾਵੇ।

 ਉਹਨਾਂ ਦੱਸਿਆ ਕਿ ਇਸ ਸਬੰਧੀ ਬਿਜਲੀ ਵਿਭਾਗ ਨੂੰ ਚਿੱਠੀ ਵੀ ਜਾਰੀ ਕਰ ਦਿੱਤੀ ਗਈ ਹੈ।ਇਸ ਦੌਰਾਨ ਕਿਸਾਨ ਜਸਪਾਲ ਸਿੰਘ ਤੇ ਕਿਸਾਨ ਕੁਲਵਿੰਦਰ ਸਿੰਘ ਵੱਲੋ ਸਰਫੇਸ ਸੀਡਰ ਨਾਲ ਬਿਜਾਈ ਕੀਤੀ ਕਣਕ ਸਬੰਧੀ ਨੁਕਤੇ ਸਾਂਝੇ ਕੀਤੇ ਗਏ ਮੰਚ ਸੰਚਾਲਨ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੁਆਰਾ ਕੀਤਾ ਗਿਆ ਇਸ ਖੇਤ ਦਿਵਸ ਵਿੱਚ ਸ੍ਰੀ ਪਵਨਦੀਪ ਸਿੰਘਡਾ.ਜਗਮੀਤ ਸਿੰਘਡਾ. ਜਤਿੰਦਰਪਾਲ ਸਿੰਘਰਾਜਾ ਸਿੰਘ ਤੇ ਕਿਸਾਨ ਅਮਨਦੀਪ ਸਿੰਘਨਛੱਤਰ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ 52 ਕਿਸਾਨ ਹਾਜਰ ਸਨ।

 

Tags:

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ