ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਮਾਨਸਾ/ਬੁਢਲਾਡਾ/ਸਰਦੂਲਗੜ੍ਹ, 20 ਜਨਵਰੀ:
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਤੋਂ 44, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਦਲੀਏਵਾਲੀ ਤੋਂ 40 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਭਾਦੜਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।

ਇਸ ਦੌਰਾਨ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿੱਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿੰਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।

ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਸਾਡੇ ਬਜ਼ੁਰਗਾਂ ਨੂੰ ਪਵਿੱਤਰ ਤੇ ਮਹਾਨ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਜੋ ਕਿ ਸਾਡੀ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਸਤਿਕਾਰਯੋਗ ਬਜ਼ੁਰਗਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
ਮੁੰਬਈ, 3 ਫਰਵਰੀ 2026:ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ
ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ