ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ

Jalandhar,09, NOV,2024,(Azad Soch News):- ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ (Prakash Purab) ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ (Religious Organizations) ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ (Nagar Kirtan) ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ (Jalandhar Municipal Corporation) ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ,ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਨਗਰ ਕੀਰਤਨ (Nagar Kirtan) ਸਜਾਏ ਜਾਣਗੇ,ਜਿਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ (Religious Ceremony) ਵਾਲੀ ਜਗ੍ਹਾ ਦੇ ਨੇੜੇ ਇਸ ਦਿਨ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਵੀ ਪਾਬੰਦੀ ਲਗਾਈ ਗਈ ਹੈ।

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਨੂੰ ਲੈ ਕੇ ਉੱਠ ਰਹੀਆਂ ਅਫ਼ਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਨੂੰ ਲੈ ਕੇ ਉੱਠ ਰਹੀਆਂ ਅਫ਼ਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ
ਹਰਿਆਣਾ ਵਿੱਚ ਘਰੇਲੂ ਐਲ.ਪੀ.ਜੀ. (LPG), ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਆਮ ਅਤੇ ਨਿਰਵਿਘਨ ਹੈ
ਮੋਹਾਲੀ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-03-2026 ਅੰਗ 694
ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ