ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ - ਐੱਸ ਐਮ ਓ

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ - ਐੱਸ ਐਮ ਓ

ਮੋਗਾ - ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾ
ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।
ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਇਸ ਮੌਕੇ ਤੇ ਹਾਜ਼ਿਰ ਹਰਜਿੰਦਰ ਕੌਰ ਮੀਡੀਆ ਇੰਚਾਰਜ ਨੇ ਕਿਹਾ ਕਿ ਸਿਹਤ ਹੀ ਅਸਲੀ ਧੰਨ ਹੈ ਅੱਜ ਦੇ ਸਮੇਂ ਵਿਚ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ।
ਇਸ ਮੌਕੇ ਤੇ ਪੰਕਜ ਦੂਬੇ, ਪ੍ਰਿੰਸੀਪਲ ਨਰਸਿੰਗ ਸਕੂਲ ਦੇ ਪ੍ਰਿੰਸੀਪਲ ਕਮਲਪ੍ਰੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।. 

Advertisement

Latest News

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ...
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ