ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਮਾਨਸਾ, 25 ਫਰਵਰੀ :

ਸਮਾਜ ਸੇਵੀ ਸਖਸ਼ੀਅਤ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਸੁਸ਼ੀਲ ਗੋਇਲ ਦੇ ਮਾਤਾ ਸਵ. ਸਲੋਚਨਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਸਮਾਜਿਕ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਆਗੂਆਂ ਨੇ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰ ਯੋਗ ਹੈ ਕਿ ਸ਼੍ਰੀਮਤੀ ਸਲੋਚਨਾ ਦੇਵੀ (78 ਸਾਲ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।

ਸਥਾਨਕ ਗਊਸ਼ਾਲਾ ਭਵਨ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਂ ਦੀ ਮਮਤਾ ਸਭ ਤੋਂ ਉੱਤਮ ਹੈ ਅਤੇ ਮਾਂ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿੱਦਿਆ ਹਾਸਿਲ ਕਰਨ ਲਈ ਦਾਖਲਾ ਲੈਣ ਤੋਂ ਪਹਿਲਾਂ, ਮਾਂ ਹੀ ਬੱਚਿਆਂ ਲਈ ਸਭ ਤੋਂ ਪਹਿਲਾ ਅਧਿਆਪਕ ਹੁੰਦੀ ਹੈ ਜਿਹੜੀ ਸਾਨੂੰ ਜ਼ਿੰਦਗੀ ਦਾ ਅਸਲ ਮਨੋਰਥ ਸਮਝਾਉਂਦੇ ਹੋਏ ਮਾਰਗ ਦਰਸ਼ਨ ਕਰਦੀ ਹੈ। ਉਹਨਾਂ ਕਿਹਾ ਕਿ ਮਾਪਿਆਂ ਦਾ ਕਰਜ਼ ਕੋਈ ਨਹੀਂ ਚੁਕਾ ਸਕਦਾ ਇਸ ਲਈ ਹਮੇਸ਼ਾਂ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਇਸ ਦੌਰਾਨ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਤਾ ਸਲੋਚਨਾ ਦੇਵੀ ਧਾਰਮਿਕ ਵਿਚਾਰਾਂ ਦੇ ਧਾਰਨੀ ਸਨ। ਉਹਨਾਂ ਕਿਹਾ ਕਿ ਇਸ ਪਰਿਵਾਰ ਨਾਲ ਉਹਨਾਂ ਦੀ ਸਾਂਝ ਬਹੁਤ ਪੁਰਾਣੀ ਅਤੇ ਗੂੜੀ ਹੈ। ਸ. ਬੈਂਸ ਨੇ ਸਵਰਗਵਾਸੀ ਮਾਤਾ ਸਲੋਚਨਾ ਦੇਵੀ ਦੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਨੂੰ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਹਨਾਂ ਨੇ ਇਸ ਮੌਕੇ ਗਊਸ਼ਾਲਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸ਼ਰਧਾ ਸੁਮਨ ਭੇਟ ਕਰਦਿਆਂ ਕਿਹਾ ਕਿ ਮਾਂ ਦਾ ਵਿਛੋੜਾ ਅਸਹਿ ਅਤੇ ਅਕਹਿ ਹੁੰਦਾ ਹੈ ਅਤੇ ਇਸ ਘਾਟੇ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਮਾਂ ਆਪਣੇ ਬੱਚਿਆਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਦੀ ਹੈ ਤਾਂ ਜੋ ਬੱਚੇ ਖੁਸ਼ ਅਤੇ ਤੰਦਰੁਸਤ ਰਹਿਣ। ਉਹਨਾਂ ਕਿਹਾ ਕਿ ਪਰਮਾਤਮਾ ਨੇ ਦੁਨੀਆਂ ਵਿੱਚ ਮਾਂ ਨੂੰ, ਪਰਮਾਤਮਾ ਦੇ ਰੂਪ ਵਿੱਚ ਹੀ ਭੇਜਿਆ।

ਸ਼ਰਧਾਂਜਲੀ ਸਮਾਗਮ ਦੌਰਾਨ ਪ੍ਰਮੁੱਖ ਸ਼ਖਸ਼ੀਅਤਾਂ ਨੇ ਸਵ. ਮਾਤਾ ਸਲੋਚਨਾ ਦੇਵੀ ਦੇ ਪਤੀ ਸ੍ਰੀ ਰਾਜ ਕੁਮਾਰ ਬੋਹਾ ਵਾਲੇ, ਵੱਡੇ ਬੇਟੇ ਅਨਿਲ ਕੁਮਾਰ ਹੈਪੀ, ਛੋਟੇ ਬੇਟੇ ਸੁਸ਼ੀਲ ਕੁਮਾਰ ਗੋਇਲ, ਸਾਬਕਾ ਐੱਮ.ਸੀ. ਸੌਰਵ ਜਿੰਦਲ, ਸੁਨੀਲ ਕੁਮਾਰ ਸਮੇਤ ਹੋਰਨਾਂ ਪਰਿਵਾਰਿਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ