ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ ਕਨਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
 
ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਅਫਸਰ ਸਿਮਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਸਬ-ਡਿਵੀਜ਼ਨ ਦੇ ਰੂਪਨਗਰ-2 ਖੇਤਰ ਵਿੱਚ ਵੱਖ-ਵੱਖ ਫੂਡ ਬਿਜ਼ਨਸ ਆਪਰੇਟਰਾਂ (ਐਫਬੀਓਜ਼) ਦੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਅਤੇ ਮਿਕਸਡ ਦੁੱਧ ਦੇ ਕੁੱਲ 5 ਐਨਫੋਰਸਮੈਂਟ ਸੈਂਪਲ ਭਰੇ ਗਏ। ਲਏ ਗਏ ਸੈਂਪਲਾਂ ਨੂੰ ਜਾਂਚ ਲਈ ਸਟੇਟ ਫੂਡ ਲੈਬੋਰੇਟਰੀ ਖਰੜ ਵਿਖੇ ਭੇਜਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖਾਣ-ਪੀਣ ਵਾਲੀਆਂ ਵਸਤੂਆਂ ਨਿਰਧਾਰਿਤ ਮਿਆਰਾਂ ਅਨੁਸਾਰ ਹਨ।
 
ਇਸੇ ਤਰ੍ਹਾਂ ਚੱਲ ਰਹੀ ਮੁਹਿੰਮ ਦੇ ਤਹਿਤ ਫੂਡ ਸੇਫਟੀ ਟੀਮ ਵੱਲੋਂ ਭਰਤਗੜ੍ਹ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਦੇ 4 ਸੈਂਪਲਾਂ ਸਮੇਤ ਆਈਸਕ੍ਰੀਮ ਅਤੇ ਦੁੱਧ ਦਾ ਇੱਕ-ਇੱਕ ਸੈਂਪਲ ਸੀਲ ਕੀਤਾ ਗਿਆ। ਸਾਰੇ ਸੈਂਪਲ ਲੈਬੋਰਟਰੀ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਪ੍ਰਾਪਤ ਹੋਣ ਉਪਰੰਤ ਖਾਦ ਸੁਰੱਖਿਆ ਅਤੇ ਮਿਆਰ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।
 
ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਾਦ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਸਿਰਫ਼ ਮਿਆਰੀ ਅਤੇ ਸਾਫ਼-ਸੁਥਰੇ ਖਾਦ ਪਦਾਰਥ ਹੀ ਵੇਚਣ ਅਤੇ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਤਰ੍ਹਾਂ ਦੀਆਂ ਚੈਕਿੰਗ ਅਤੇ ਸੈਂਪਲਿੰਗ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। 

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ