ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ, 16 ਜੂਨ:    ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ।

ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ।

ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ