ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

ਫਾਜਿਲਕਾ, 25 ਅਪ੍ਰੈਲ

ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ  ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰਡਾ ਰਿੰਕੂ ਚਾਵਲਾਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟਡਾ ਨੀਰਜਾ ਗੁਪਤਾਡਾ ਨਵੀਨ ਮਿੱਤਲਡਾ ਗੁਰਤੇਜ ਸਿੰਘਡਾ ਪੰਕਜਵਿਨੋਦ ਖੁਰਾਣਾ ਮਾਸ ਮੀਡੀਆ ਅਫਸਰਦਿਵੇਸ਼  ਕੁਮਾਰ ਹਰਮੀਤ ਸਿੰਘ ਵਿਜੈ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰਰਵਿੰਦਰ ਸ਼ਰਮਾ ਸੁਖਜਿੰਦਰ ਸਿੰਘ ਸਵਰਨ ਸਿੰਘਕ੍ਰਿਸ਼ਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਹਿਲਾਂ ਤੋਂ ਜਾਰੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।

ਇਸ ਦੌਰਾਨ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆਮਲੇਰੀਆ ਵਿੰਗ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਤਾਂ ਜੋ ਲੋਕਾ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾ ਸਕੇ ।  ਇਸ ਮੌਕੇ ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਹਨਾਂ ਮੱਛਰ ਦੇ ਜੀਵਨ ਸਾਈਕਲ ਬਾਰੇ ਅਤੇ ਪੈਦਾ ਹੋਣ ਵਾਲੀਆਂ ਜਗ੍ਹਾਵਾਂ ਅਤੇ ਸੋਮਿਆਂ ਬਾਰੇ ਅਤੇ ਉਹਨਾਂ ਸੋਮਿਆਂ ਨੂੰ ਖਤਮ ਕਰਨ, ਮੱਛਰ ਦੇ ਕੱਟਣ ਤੋਂ ਬਚਣ ਅਤੇ ਮਲੇਰੀਆ ਬੁਖਾਰ ਹੋਣ ਤੇ ਇਲਾਜ ਸਰਕਾਰੀ ਹਸਪਤਾਲ ਕਰਵਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ  ਜਿਲਾ ਸਿੱਖਿਆ ਅਫ਼ਸਰ ਪੰਕਜ ਅੰਗੀਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸੀ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ