ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

ਫਾਜ਼ਿਲਕਾ 28 ਜਨਵਰੀ

ਐਸ.ਡੀ.ਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ।

ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਨੂੰ ਠਲ ਪਾਈ ਜਾ ਸਕੇ। ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ

ਇਸ ਤੋਂ ਇਲਵਾ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂਰੈਡ ਲਾਈਟ ਸਮੇਂ ਰੁਕਣਾ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾਂ ਸਕੂਲ ਦੇ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ।

ਇਸ ਮੌਕੇ ਏ.ਟੀ.ਓ ਸੁਖਚਰਨ ਸਿੰਘ, ਡਾ. ਪੰਕਜ ਚੌਹਾਨ, ਟਰਾਂਸਪੋਰਟ ਵਿਭਾਗ ਤੋਂ ਪ੍ਰਾਨ, ਰੈਡ ਕਰਾਸ ਸੋਸਾਇਟੀ ਤੋਂ ਸੰਜੀਵ ਸੇਠੀ, ਸੁਭਾਸ਼, ਪੁਲਿਸ ਵਿਭਾਗਟ੍ਰੈਫਿਕ ਵਿਭਾਗਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ। 

Advertisement

Latest News

ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Patiala,18,March,2026,(Azad Soch News):-  ਗੋਂਦ ਕਤੀਰਾ (Gum Karaya) ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਹੈ। ਇਸ ਦੀ ਤਾਸੀਰ ਬਹੁਤ ਠੰਢੀ...
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ
ਛੋਟੇ ਸਿੱਧੂ ਮੂਸੇਵਾਲਾ ਨੇ ਕੱਟਿਆ ਆਪਣੇ ਜਨਮ ਦਿਨ ਦਾ ਕੇਕ,ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ
Oppo ਨੇ ਭਾਰਤੀ ਬਾਜ਼ਾਰ ਵਿੱਚ ਆਪਣਾ ਨਵਾਂ ਬਜਟ-ਫ੍ਰੈਂਡਲੀ 5G ਸਮਾਰਟਫੋਨ Oppo A6s 5G ਲਾਂਚ ਕਰਕੇ ਹਲਚਲ ਮਚਾ ਦਿੱਤੀ ਹੈ