ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ 24 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ।

ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

Advertisement

Latest News

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ
ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ
ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ