ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

  

Advertisement

Latest News

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 17 ਜੁਲਾਈ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ