ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ 'ਪੈਨਸ਼ਨਰ ਸੇਵਾ ਮੇਲਾ' ਕੀਤਾ ਜਾਵੇਗਾ ਆਯੋਜਿਤ

ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ 'ਪੈਨਸ਼ਨਰ ਸੇਵਾ ਮੇਲਾ' ਕੀਤਾ ਜਾਵੇਗਾ ਆਯੋਜਿਤ

ਫਾਜ਼ਿਲਕਾ, 02 ਦਸੰਬਰ

ਵਿੱਤ ਵਿਭਾਗਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਅਤੇ ਉਪ ਖਜ਼ਾਨਾ ਦਫਤਰ ਜਲਾਲਾਬਾਦਅਬੋਹਰ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼੍ਰੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਜਿਨ੍ਹਾਂ ਦੀ ਈ-ਕੇ.ਵਾਈ.ਸੀ. ਬਾਕੀ ਹੈਉਨ੍ਹਾਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂਈ-ਪੀ.ਪੀ.ਓਪੈਨਸ਼ਨ ਡਾਟਾਸ਼ਿਕਾਇਤ ਨਿਵਾਰਣ ਆਦਿ ਸਹੂਲਤਾਂ ਇਕ ਹੀ ਪਲੇਟਫਾਰਮ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਰਾਜ ਦੇ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਡਿਜਿਟਲ ਲਾਈਫ਼ ਸਰਟੀਫ਼ਿਕੇਟਜੀਵਨ ਪ੍ਰਮਾਣ ਪੱਤਰ ਜਾਰੀ ਕਰਨ ਲਈ ਈ ਕੇ.ਵਾਈ.ਸੀ. ਕੀਤੀ ਜਾਵੇਗੀ ਅਤੇ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਤ ਖੇਤਰ ਦੇ ਪੈਨਸ਼ਨਰ ਸੇਵਾ ਮੇਲੇ” ਵਿੱਚ ਸ਼ਾਮਲ ਹੋਣ ਤੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਕੇ ਇਸ ਸਹੂਲਤ ਦਾ ਲਾਭ ਜ਼ਰੂਰ ਲੈਣ। 

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ