ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨੂੰ ਲੋੜੀਂਦੇ ਸੈਫਲੀ ਸਿੰਘ ਦੇ ਨਾਲ, ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਹਥਿਆਰਾਂ ਨੂੰ ਅੱਗੇ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਹੈਂਡਲਰ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਪਿੰਡ ਖਾਲੜਾ ਦੇ ਨੇੜਲੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ। ਜਿਸ ’ਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.-ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਠੱਠਾ ਦੇ ਨੇੜੇ ਉਕਤ ਸ਼ੱਕੀ ਸੰਦੀਪ ਸਿੰਘ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਖੇਪ ਕਿਸੇ ਪਾਰਟੀ ਨੂੰ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

 ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਦੀ ਧਾਰਾ 61(2) ਅਧੀਨ ਐਫਆਈਆਰ ਨੰਬਰ 72 ਮਿਤੀ 06-12-2025 ਤਹਿਤ ਕੇਸ ਦਰਜ ਕੀਤਾ ਗਿਆ ਹੈ। 

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ