26 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

26 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 24 ਜੂਨ:   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2026 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਹਰਭਜਨ ਸਿੰਘ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਦੌਰਾਨ ਅਜਾਇਲ ਫਯੂਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜਰ ਦੀਆਂ 100 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਇਟਰਵਿਊ ਲਈ ਵਿੱਦਿਅਕ ਯੋਗਤਾ ਘੱਟ ਤੋਂ ਘੱਟ 12ਵੀਂ ਪਾਸ ਅਤੇ  19 ਤੋਂ 26 ਸਾਲ ਉਮਰ ਦੀਆਂ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। 

ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ, ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੇਵਾ ਕੇਂਦਰ ਦੇ ਉੱਪਰ, ਪਹਿਲੀ ਮੰਜਿਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ। 

Advertisement

Latest News

ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਚੰਡੀਗੜ੍ਹ, 24 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ