25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਅਕਤੂਬਰ, 2024 -

 
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ