ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਚੰਡੀਗੜ੍ਹ, 16 ਮਾਰਚ:

ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ।

ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ।

ਇਸ ਯੋਜਨਾ ਲਈ ਪੰਜਾਬ ਸਰਕਾਰ ਨੇ 2026-27 ਦੇ ਬਜਟ ਵਿੱਚ 2,000 ਕਰੋੜ ਰੁਪਏ ਅਲਾਟ ਕੀਤੇ ਹਨ ਤਾਂ ਜੋ ਇਸਦਾ ਹੋਰ ਵਿਸਥਾਰ ਕੀਤਾ ਜਾ ਸਕੇ ਅਤੇ ਪੰਜਾਬ ਭਰ ਦੇ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮਿਲਣਾ ਯਕੀਨੀ ਬਣਾਇਆ ਜਾ ਸਕੇ।

ਇਹ ਪ੍ਰੋਗਰਾਮ ਹੁਣ ਪੰਜਾਬ ਭਰ ਵਿੱਚ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਦਾ ਹੈ, ਜਿਸ ਦਾ ਲਗਭਗ 3 ਕਰੋੜ ਨਿਵਾਸੀਆਂ ਨੂੰ ਲਾਭ ਪਹੁੰਚ ਰਿਹਾ ਹੈ ਅਤੇ ਗੰਭੀਰ ਬਿਮਾਰੀ ਕਾਰਨ ਪੈਣ ਵਾਲੇ ਵਿੱਤੀ ਬੋਝ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਦੀ ਵਧਦੀ ਪਹੁੰਚ ਪੰਜਾਬ ਭਰ ਵਿੱਚ ਨਾਮਾਂਕਣ ਅਤੇ ਸਿਹਤ ਸੰਭਾਲ ਭਾਈਵਾਲੀ ਦੇ ਤੇਜ਼ੀ ਨਾਲ ਵਿਸਥਾਰ ਤੋਂ ਸਾਫ਼ ਝਲਕਦੀ ਹੈ।

ਇਸ ਯੋਜਨਾ ਤਹਿਤ 9 ਲੱਖ ਤੋਂ ਵੱਧ ਸਿਹਤ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲਾਭਪਾਤਰੀਆਂ ਨੂੰ 820 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲ ਰਹੀ ਹੈ। ਮੌਜੂਦਾ ਸਮੇਂ ਇਹ ਸਕੀਮ 2,300 ਤੋਂ ਵੱਧ ਇਲਾਜ ਪੈਕੇਜ ਪੇਸ਼ ਕਰਦੀ ਹੈ ਜੋ ਡਾਕਟਰੀ ਪ੍ਰਕਿਰਿਆਵਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕਰਦੀ ਹੈ।

ਇਸ ਯੋਜਨਾ ਲਈ ਬਜਟ ਵਿੱਚ ਵਧਾਈ ਗਈ ਵੰਡ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਮਾਰੀ ਦੇ ਔਖੇ ਵੇਲੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪੈਸੇ ਬਾਰੇ ਸੋਚਣ ਦੀ ਲੋੜ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਬਿਲਕੁਲ ਸਪਸ਼ਟ ਹੈ ਕਿ ਲੋੜ ਪੈਣ ‘ਤੇ ਪੰਜਾਬ ਦੇ ਹਰ ਪਰਿਵਾਰ ਲਈ ਮਿਆਰੀ ਸਿਹਤ ਸੰਭਾਲ ਉਪਲਬਧ ਹੋਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਡਾਕਟਰੀ ਖਰਚਿਆਂ ਦੇ ਵਿੱਤੀ ਬੋਝ ਦੀ ਮਾਰ ਝੱਲ ਰਹੇ ਸੂਬੇ ਦੇ ਹਜ਼ਾਰਾਂ ਪਰਿਵਾਰ ਹੁਣ ਇਲਾਜ ਤੱਕ ਪਹੁੰਚ ਦੇ ਯੋਗ ਹੋ ਜਾਣਗੇ।

ਇਸ ਯੋਜਨਾ ਤਹਿਤ ਲਾਭਪਾਤਰੀ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ, ਆਰਥੋਪੀਡਿਕ ਪ੍ਰਕਿਰਿਆਵਾਂ ਅਤੇ ਦੁਰਘਟਨਾ ਵੇਲੇ ਲੱਗੀਆਂ ਸੱਟਾਂ ਸਮੇਤ ਕਈ ਤਰ੍ਹਾਂ ਦੀਆਂ ਗੰਭੀਰ ਡਾਕਟਰੀ ਸਥਿਤੀਆਂ ਦਾ ਇਲਾਜ ਬਿਨਾਂ ਕਿਸੇ ਖਰਚੇ ਦੇ ਪ੍ਰਾਪਤ ਕਰ ਸਕਦੇ ਹਨ। ਇਹ ਕਵਰੇਜ ਇਹ ਯਕੀਨੀ ਬਣਾਉਂਦੀ ਹੈ ਕਿ ਇਲਾਜ ਕਰਵਾਉਣ ਦਾ ਫੈਸਲਾ ਪਰਿਵਾਰ ਦੀ ਵਿੱਤੀ ਸਮਰੱਥਾ ਦੀ ਬਜਾਏ ਡਾਕਟਰੀ ਲੋੜ ਅਨੁਸਾਰ ਹੋਵੇ।

ਹਾਲ ਹੀ ਦੇ ਸਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਰਾਹੀਂ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਰ ਅਤੇ 900 ਤੋਂ ਵੱਧ ਜਨਰਲ ਡਾਕਟਰ ਸ਼ਾਮਲ ਹਨ, ਜੋ ਕਿ ਪੰਜਾਬ ਭਰ ਵਿੱਚ ਮੌਜੂਦਾ ਸਮੇਂ ਸੇਵਾ ਕਰ ਰਹੇ ਡਾਕਟਰਾਂ ਦਾ ਲਗਭਗ 35 ਫ਼ੀਸਦ ਹਨ।

ਪੰਜਾਬ ਸਰਕਾਰ ਯੋਗ ਨਿਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਲਾਭ ਪ੍ਰਾਪਤ ਕਰਨ ਲਈ ਨੇੜਲੇ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਸਿਹਤ ਕਾਰਡ ਲਈ ਨਾਮ ਦਰਜ ਕਰਵਾਉਣ ਵਾਸਤੇ ਉਤਸ਼ਾਹਿਤ ਕਰ ਰਹੀ ਹੈ। ਇਸ ਸਬੰਧੀ ਜਾਗਰੂਕਤਾ ਅਤੇ ਨਾਮਾਂਕਣ ਨੂੰ ਵਧਾਉਣ ਲਈ ਸਿਖਲਾਈ ਪ੍ਰਾਪਤ ਯੂਥ ਕਲੱਬ ਦੇ ਮੈਂਬਰ ਘਰ-ਘਰ ਜਾ ਕੇ ਮੁਹਿੰਮਾਂ ਚਲਾ ਰਹੇ ਹਨ, ਤਾਂ ਜੋ ਯੋਗ ਨਿਵਾਸੀਆਂ ਦੀ ਰਜਿਸਟ੍ਰੇਸ਼ਨ ਅਤੇ ਸਿਹਤ ਕਾਰਡ ਜਾਰੀ ਕਰਵਾਉਣ ਵਿੱਚ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ। 

Advertisement

Latest News

'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ 'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਗੁਰਦਾਸਪੁਰ,16 ਮਾਰਚ (    )  ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ...
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ
ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ