ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਿਤ 660 ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਿਤ 660 ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਜੂਨ :
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 660 ਯੋਗ ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਦਸੰਬਰ, 2024 ਅਤੇ ਜਨਵਰੀ ਤੇ ਫਰਵਰੀ, 2025 ਤੱਕ ਪ੍ਰਾਪਤ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਕੇਸਾਂ ਦੇ 660 ਯੋਗ ਲਾਭਪਾਤਰੀਆਂ ਲਈ ਕੁੱਲ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਮਹੀਨਾ ਮਾਰਚ, 2025 ਦੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਿਤ 425 ਲਾਭਪਾਤਰੀਆਂ ਦੇ ਕੇਸ ਮੁੱਖ ਦਫ਼ਤਰ ਨੰੁ ਭੇਜੇ ਗਏ ਹਨ ਅਤੇ ਇਹਨਾਂ ਕੇਸਾਂ ਦੇ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਵੀ ਜਲਦੀ ਹੀ ਮੁਹੱਈਆ ਕਰਵਾਈ ਜਾਵੇਗੀ।
ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਸਰਕਾਰ ਵੱਲੋਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ http://ashirwad.punjab.gov.in ‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।    

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ