1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ ਕੀਤੀਆ ਜਾ ਰਹੀਆਂ ਹਨ। 1 ਅਤੇ 2 ਮਾਰਚ  ਨੂੰ ਦੋ ਰੋਜ਼ਾ ਵਿਰਾਸਤੀ ਖੇਡਾਂ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਵੀ ਨਜ਼ਰ ਆਵੇਗੀ।
   ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਆਈ.ਏ.ਐਸ ਨੇ ਅੱਜ ਵਿਰਾਸਤੀ ਖੇਡਾਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇੱਕ ਵਿਸੇਸ਼ ਮੀਟਿੰਗ ਮੋਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ 1 ਮਾਰਚ ਨੂੰ ਵਿਰਾਸਤੀ ਖੇਡਾਂ ਦੀ ਸੁਰੂਆਤ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ- ਭੰਗੜੇ ਨਾਲ ਹੋਵੇਗੀ। ਇਨ੍ਹਾਂ ਵਿਰਾਸਤੀ ਖੇਡਾਂ ਵਿੱਚ ਕਿੱਲਾ ਪੁੱਟਣਾ (ਟੈਂਟ ਪੈਗਿੰਗ), ਗੱਤਕਾ, ਤੀਰ ਅੰਦਾਜ਼ੀ (ਆਰਚਰੀ) ਦੇ ਮੁਕਾਬਲੇ ਹੋਣਗੇ। 2 ਮਾਰਚ ਨੂੰ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਇਨਾਂਮਾ ਦੀ ਵੰਡ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਨੂੰ ਵਿਰਾਸਤੀ ਖੇਡਾਂ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਖਿਡਾਰੀਆਂ ਦੇ ਠਹਿਰਾਓ, ਪੀਣ ਵਾਲੇ ਪਾਣੀ, ਰੋਸ਼ਨੀ, ਪਖਾਨੇ, ਬੈਠਣ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇਗਾ। 

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ